ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਾਰਚੂਨਰ ਸਵਾਰ ਨੌਜਵਾਨ ਅੱਧਾ ਕੁਇੰਟਲ ਭੁੱਕੀ ਸਣੇ ਗ੍ਰਿਫ਼ਤਾਰ

05:48 AM May 05, 2025 IST
featuredImage featuredImage

ਪ੍ਰਭੂ ਦਿਆਲ
ਸਿਰਸਾ, 4 ਮਈ
ਪੁਲੀਸ ਦੇ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਗਸ਼ਤ ਤੇ ਚੈਕਿੰਗ ਦੌਰਾਨ ਇਕ ਫਾਰਚੂਨਰ ਸਵਾਰ ਨੌਜਵਾਨ ਨੂੰ 55 ਕਿਲੋਂ ਤੋਂ ਵੱਧ ਭੁੱਕੀ ਸਮੇਤ ਕਾਬੂ ਕੀਤਾ ਹੈ। ਨੌਜਵਾਨ ਦੀ ਪਛਾਣ ਅਮਿਤ ਕੁਮਾਰ ਵਾਸੀ ਚੂਲੀ ਕਲਾਂ ਆਦਮਪੁਰ, ਜ਼ਿਲ੍ਹਾ ਹਿਸਾਰ ਵਜੋਂ ਹੋਈ ਹੈ। ਐਂਟੀ ਨਾਰਕੋਟਿਕਸ ਸੈੱਲ ਦੇ ਇੰਚਾਰਜ ਸਬ ਇੰਸਪੈਕਟਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਸੈੱਲ ਦੀ ਇੱਕ ਟੀਮ ਨਾਥੂਸਰੀ ਚੌਪਟਾ ਥਾਣਾ ਖੇਤਰ ਦੇ ਪਿੰਡ ਚਾਹਰਵਾਲਾ ਤੋਂ ਪਿੰਡ ਸ਼ੱਕਰਮੰਦੌਰੀ ਰੋਡ ’ਤੇ ਰੰਗੋਈ ਨਾਲੇ ਦੇ ਪੁਲ ’ਤੇ ਮੌਜੂਦ ਸੀ। ਇਸ ਦੌਰਾਨ ਪੁਲੀਸ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਕਰ ਰਹੀ ਸੀ। ਚੈਕਿੰਗ ਦੌਰਾਨ ਪਿੰਡ ਚਾਹਰਵਾਲਾ ਤੋਂ ਇੱਕ ਚਿੱਟੇ ਰੰਗ ਦੀ ਫਾਰਚੂਨਰ ਕਾਰ ਆਉਂਦੀ ਦਿਖਾਈ ਦਿੱਤੀ। ਸ਼ੱਕ ਦੇ ਆਧਾਰ ’ਤੇ ਪੁਲੀਸ ਨੇ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਉਸ ਤੋਂ ਪੜਤਾਲ ਕੀਤੀ ਤਾਂ ਉਹ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕਿਆ। ਸੈੱਲ ਇੰਚਾਰਜ ਨੇ ਦੱਸਿਆ ਕਿ ਜਦੋਂ ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਫਾਰਚੂਨਰ ਕਾਰ ਦੀ ਜਾਂਚ ਕੀਤੀ ਤਾਂ ਕਾਰ ਦੀ ਪਿਛਲੀ ਸੀਟ ’ਤੇ ਦੋ ਪਲਾਸਟਿਕ ਦੇ ਥੈਲੇ ਮਿਲੇ। ਜਦੋਂ ਉਨ੍ਹਾਂ ਨੂੰ ਖੋਲ੍ਹ ਕੇ ਵੇਖਿਆ ਗਿਆ ਤਾਂ ਉਨ੍ਹਾਂ ਚੋਂ ਭੁੱਕੀ ਮਿਲੀ, ਜੋ ਤੋਲਣ ’ਤੇ 55 ਕਿਲੋ 42 ਗਰਾਮ ਬਣੀ। ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਹੋਰ ਨਸ਼ਾ ਤਸਕਰਾਂ ਦਾ ਪਤਾ ਲਾ ਕੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ।

Advertisement

Advertisement