For the best experience, open
https://m.punjabitribuneonline.com
on your mobile browser.
Advertisement

ਫਿਰੋਜ਼ਪੁਰ ਤੇ ਬਠਿੰਡਾ ’ਚ ਨਵੇਂ ਡਿਪਟੀ ਕਮਿਸ਼ਨਰਾਂ ਨੇ ਅਹੁਦੇ ਸੰਭਾਲੇ

07:32 AM Sep 14, 2024 IST
ਫਿਰੋਜ਼ਪੁਰ ਤੇ ਬਠਿੰਡਾ ’ਚ ਨਵੇਂ ਡਿਪਟੀ ਕਮਿਸ਼ਨਰਾਂ ਨੇ ਅਹੁਦੇ ਸੰਭਾਲੇ
Advertisement

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਫ਼ਿਰੋਜ਼ਪੁਰ/ਬਠਿੰਡਾ, 13 ਸਤੰਬਰ
ਪੰਜਾਬ ਸਰਕਾਰ ਵੱਲੋਂ ਕੱਲ੍ਹ ਆਈਏਐਸ ਅਧਿਕਾਰੀਆਂ ਦੇ ਕੀਤੇ ਗਏ ਤਬਾਦਲਿਆਂ ਤਹਿਤ ਦੀਪ ਸ਼ਿਖ਼ਾ ਸ਼ਰਮਾ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ ਆਪਣਾ ਅਹੁਦਾ ਸੰਭਾਲ ਲਿਆ। ਪੰਜਾਬ ਪੁਲੀਸ ਦੀ ਇੱਕ ਟੁਕੜੀ ਨੇ ਉਨ੍ਹਾਂ ਦੀ ਆਮਦ ’ਤੇ ਸਲਾਮੀ ਦਿੱਤੀ ਤੇ ਸਟਾਫ਼ ਵੱਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸੇ ਦੌਰਾਨ ਇਥੇ ਡੀਸੀ ਵਜੋਂ ਤਾਇਨਾਤ ਹੋਏ ਸ਼ੌਕਤ ਅਹਿਮਦ ਪਰੇ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਵੀ ਸ਼ੌਕਤ ਅਹਿਮਦ ਪਰੇ 2 ਅਪਰੈਲ 2022 ਤੋਂ 31 ਜਨਵਰੀ 2024 ਤੱਕ ਬਤੌਰ ਡਿਪਟੀ ਕਮਿਸ਼ਨਰ ਬਠਿੰਡਾ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਪੁਲੀਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।

Advertisement

Advertisement
Advertisement
Author Image

sukhwinder singh

View all posts

Advertisement