ਫਿੱਟ ਬਾਈਕਰ ਕਲੱਬ ਵੱਲੋਂ ਖੂਨਦਾਨ ਕੈਂਪ
05:45 AM Jun 16, 2025 IST
ਹੁਸ਼ਿਆਰਪੁਰ: ਫਿੱਟ ਬਾਈਕਰ ਕਲੱਬ ਵੱਲੋਂ ਸੱਚਦੇਵਾ ਸਟਾਕਸ ਦੇ ਸਹਿਯੋਗ ਨਾਲ ਚੌਥਾ ਖੂਨਦਾਨ ਕੈਂਪ ਬੂਲਾਂਵਾੜੀ ਸਥਿਤ ਸੱਚਦੇਵਾ ਸਟਾਕਸ ਦੇ ਮੁੱਖ ਦਫ਼ਤਰ ਵਿੱਚ ਲਗਾਇਆ ਗਿਆ। ਇਸ ਦਾ ਉਦਘਾਟਨ ਐੱਸਐੱਮਓ ਡਾ. ਸਵਾਤੀ ਸ਼ੀਮਾਰ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਫਿੱਟ ਬਾਈਕਰ ਕਲੱਬ ਵੱਲੋਂ ਸਲਾਨਾ ਖੂਨਦਾਨ ਕੈਂਪ ਲਗਾ ਕੇ ਸਮਾਜ ਦੀ ਸੇਵਾ ਵਿੱਚ ਵੱਡੀ ਭੂਮਿਕਾ ਨਿਭਾਈ ਜਾ ਰਹੀ ਹੈ। ਕਲੱਬ ਦੇ ਪ੍ਰਧਾਨ ਪਰਮਜੀਤ ਸੱਚਦੇਵਾ ਨੇ ਦੱਸਿਆ ਕਿ ਅੱਜ ਦੇ ਖੂਨਦਾਨ ਕੈਂਪ ਦੌਰਾਨ 59 ਯੂਨਿਟ ਖੂਨ ਦਾਨੀਆਂ ਵੱਲੋਂ ਦਾਨ ਕੀਤੇ ਗਏ ਹਨ। ਇਸ ਲਈ ਬਲ ਬਲ ਸੇਵਾ ਸੁਸਾਇਟੀ ਦੇ ਪ੍ਰਧਾਨ ਹਰਕ੍ਰਿਸ਼ਨ ਕਜਲਾ ਅਤੇ ਸ਼ਿਵਾਲਿਕ ਹਾਈਕਿੰਗ ਅਤੇ ਟਰੈਕਿੰਗ ਕਲੱਬ ਵੱਲੋਂ ਜਸਵਿੰਦਰ ਦਾ ਅਹਿਮ ਯੋਗਦਾਨ ਰਿਹਾ। ਇਸ ਮੌਕੇ ਡਿੰਪੀ ਸੱਚਦੇਵਾ, ਉੱਤਮ ਸਿੰਘ ਸਾਬੀ, ਮੁਨੀਰ ਨਾਜਰ, ਦੌਲਤ ਸਿੰਘ, ਮਸਤਾਨ ਸਿੰਘ ਗਰੇਵਾਲ, ਤਰਲੋਚਨ ਸਿੰਘ, ਗੁਰਮੇਲ ਸਿੰਘ, ਉਂਕਾਰ ਸਿੰਘ, ਰੋਹਿਤ ਬਸੀ, ਸੌਰਵ ਸ਼ਰਮਾ, ਸਾਗਰ ਸੈਣੀ ਆਦਿ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement