ਫੁੱਟਬਾਲ ਟੂਰਨਾਮੈਂਟ ’ਚ ਜੀਟੀਬੀਆਈ ਸਕੂਲ ਨੇ ਬਾਜ਼ੀ ਮਾਰੀ
ਪੱਤਰ ਪ੍ਰੇਰਕ
ਧਾਰੀਵਾਲ, 29 ਮਈ
ਗੁਰੂ ਤੇਗ ਬਹਾਦੁਰ ਇੰਟਰਨੈਸ਼ਨਲ (ਜੀ.ਟੀ.ਬੀ.ਆਈ) ਸਕੂਲ ਕਲਿਆਣਪੁਰ (ਧਾਰੀਵਾਲ) ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਫੁੱਟਬਾਲ ਟੂਰਨਾਮੈਂਟ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸਬੰਧੀ ਸਕੂਲ ਦੇ ਚੇਅਰਮੈਨ ਸੁਰਜੀਤ ਸਿੰਘ, ਡਾਇਰੈਕਟਰ ਪ੍ਰਿਤਪਾਲ ਸਿੰਘ (ਐਡਵੋਕੇਟ) ਤੇ ਪ੍ਰਿੰਸੀਪਲ ਬਰਿੰਦਰ ਜੋਤ ਕੌਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਆਈਸੀਐੱਸਸੀ ਅਤੇ ਆਈਐੱਸਸੀ ਬੋਰਡ ਵੱਲੋਂ ਪਠਾਨਕੋਟ ਵਿੱਚ ਕਰਵਾਏ ਗਏ ਜ਼ੋਨਲ ਪੱਧਰ ਦੇ ਫੁੱਟਬਾਲ ਟੂਰਨਾਮੈਂਟ ਵਿੱਚ ਵੱਖ ਵੱਖ ਸਕੂਲਾਂ ਦੀਆਂ ਲਗਪਗ 9 ਟੀਮਾਂ ਨੇ ਭਾਗ ਲਿਆ ਜਿਸ ਵਿੱਚ ਗੁਰੂ ਤੇਗ ਬਹਾਦੁਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ (ਧਾਰੀਵਾਲ) ਦੀ ਟੀਮ (ਅੰਡਰ- 17 ਮੁੰਡੇ) ਨੇ ਪਹਿਲਾ ਸਥਾਨ ਹਾਸਲ ਕੀਤਾ। ਇਨ੍ਹਾਂ ਮੁਕਾਬਲਿਆਂ ਦੌਰਾਨ ਸਕੂਲ ਦੇ ਫੁੱਟਬਾਲ ਖਿਡਾਰੀ ਅਰਪਨ ਸਿੰਘ, ਅਰਮਾਨ ਸਿੰਘ, ਦਵਨਪ੍ਰੀਤ ਸਿੰਘ, ਸੁਖਮਨਪ੍ਰੀਤ ਸਿੰਘ, ਹਰਸਿਮਰਤ ਸਿੰਘ, ਨਮਨ ਸ਼ਰਮਾ, ਪ੍ਰਭਜੋਤ ਸਿੰਘ, ਸਹਿਜਪ੍ਰੀਤ ਸਿੰਘ, ਪ੍ਰਥਮਪ੍ਰੀਤ ਸਿੰਘ, ਹਰਜਾਪ ਸਿੰਘ ਤੇ ਤਨਵੀਰ ਸਿੰਘ ਨੇ ਵਧੀਆ ਪ੍ਰਦਰਸ਼ਨ ਕੀਤਾ ਅਤੇ ਸਭ ਤੋਂ ਵੱਧ ਗੋਲ ਸੁਖਮਨਪ੍ਰੀਤ ਸਿੰਘ ਨੇ ਕੀਤੇ। ਚੇਅਰਮੈਨ ਸੁਰਜੀਤ ਸਿੰਘ, ਡਾਇਰੈਕਟਰ ਪ੍ਰਿਤਪਾਲ ਸਿੰਘ ਅਤੇ ਪ੍ਰਿੰਸੀਪਲ ਬਰਿੰਦਰ ਜੋਤ ਕੌਰ ਨੇ ਇਸ ਸ਼ਾਨਦਾਰ ਜਿੱਤ ’ਤੇ ਬੱਚਿਆਂ ਅਤੇ ਉਨ੍ਹਾਂ ਦੇ ਕੋਚ ਲਵਦੀਪ ਸਿੰਘ ਤੇ ਮਾਤਾ ਪਿਤਾ ਨੂੰ ਵਧਾਈ ਦਿੱਤੀ।