ਫੂਡ ਸੇਫ਼ਟੀ ਟੀਮ ਨੇ ਖਾਧ ਪਦਾਰਥਾਂ ਦੇ ਸੈਂਪਲ ਭਰੇ
05:57 AM Jun 15, 2025 IST
ਪੱਤਰ ਪ੍ਰੇਰਕ
ਜਲੰਧਰ, 14 ਜੂਨ
ਖਾਣ-ਪੀਣ ਵਾਲੇ ਪਦਾਰਥਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਦੀ ਲੜੀ ਤਹਿਤ ਫੂਡ ਸੇਫ਼ਟੀ ਟੀਮ ਜਲੰਧਰ ਵੱਲੋਂ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨੀਸਟ੍ਰੇਸ਼ਨ, ਪੰਜਾਬ ਦਿਲਰਾਜ ਸਿੰਘ ਦੀਆਂ ਹਦਾਇਤਾਂ ਅਨੁਸਾਰ ਖਾਣ-ਪੀਣ ਵਾਲੇ ਪਦਾਰਥਾਂ ਦੇ ਸੈਂਪਲ ਭਰੇ ਗਏ।
ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤ ਪਾਲ ਸਿੰਘ ਅਤੇ ਫੂਡ ਸੇਫ਼ਟੀ ਅਫ਼ਸਰ ਪ੍ਰਭਜੋਤ ਕੌਰ ਦੀ ਅਗਵਾਈ ਵਾਲੀ ਟੀਮ ਵੱਲੋਂ ਨਕੋਦਰ, ਸ਼ੰਕਰ ਅਤੇ ਜਮਸ਼ੇਰ ਤੋਂ ਗਾਂ ਦਾ ਦੁੱਧ, ਮੱਝ ਦਾ ਦੁੱਧ, ਦੇਸੀ ਘੀ, ਦਹੀਂ, ਸਰ੍ਹੋਂ ਦਾ ਤੇਲ, ਚਾਹ ਪੱਤੀ, ਦਾਲ, ਮਸਾਲੇ ਆਦਿ ਦੇ 8 ਸੈਂਪਲ ਲਏ ਗਏ।
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਇਹ ਨਮੂਨੇ ਵਿਸ਼ਲੇਸ਼ਣ ਲਈ ਸਟੇਟ ਫੂਡ ਲੈਬੋਰੇਟਰੀ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰਵਾਸੀਆਂ ਨੂੰ ਸੁਰੱਖਿਅਤ, ਸਿਹਤਮੰਦ ਅਤੇ ਸ਼ੁੱਧ ਭੋਜਨ ਪਦਾਰਥ ਮਿਲਣ ਨੂੰ ਯਕੀਨੀ ਬਣਾਉਣ ਲਈ ਜਾਂਚ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰੱਖੀ ਜਾਵੇਗੀ।
Advertisement
Advertisement