ਫੈਕਟਰੀ ਵਿੱਚ ਕੰਮ ਕਰਦੇ ਮੁਲਾਜ਼ਮ ਨੇ ਲਿਆ ਫਾਹਾ
05:10 AM Dec 23, 2024 IST
ਹਰਜੀਤ ਸਿੰਘ
ਡੇਰਾਬੱਸੀ, 22 ਦਸੰਬਰ
ਇੱਥੋਂ ਦੀ ਪੰਡਵਾਲਾ ਸੜਕ ’ਤੇ ਸਥਿਤ ਇਕ ਫੈਕਟਰੀ ਵਿੱਚ ਕੰਮ ਕਰਦੇ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕਰਨ ਉਰਫ਼ ਸੂਰਜ (19) ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਜਸਪਾਲ ਸਿੰਘ ਨੇ ਦੱਸਿਆ ਕਿ ਕਰਨ ਆਪਣੇ ਚਚੇਰੇ ਭਰਾਵਾਂ ਨਾਲ ਫੈਕਟਰੀ ਵਿੱਚ ਬਣੇ ਕੁਆਰਟਰਾਂ ’ਚ ਰਹਿੰਦਾ ਸੀ। ਲੰਘੀ ਰਾਤ ਉਸ ਦੇ ਨਾਲ ਰਹਿੰਦੇ ਸਾਰੇ ਡਿਊਟੀ ’ਤੇ ਚਲੇ ਗਏ। ਜਦੋਂ ਉਹ ਸਵੇਰ ਵਾਪਸ ਆਏ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ। ਉਨ੍ਹਾਂ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਅੰਦਰ ਉਸ ਦੀ ਲਾਸ਼ ਲਟਕ ਰਹੀ ਸੀ। ਸਾਥੀਆਂ ਨੇ ਕਰਨ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement