ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫੌਜੀ ਭਰਾਵਾਂ ਵੱਲੋਂ ਐੱਸਡੀਐੱਮ ਦਫ਼ਤਰ ਮੂਹਰੇ ਭੁੱਖ ਹੜਤਾਲ ਸ਼ੁਰੂ

06:15 AM Apr 02, 2025 IST
featuredImage featuredImage
ਬੁਢਲਾਡਾ ਵਿੱਚ ਐੱਸਡੀਐੱਮ ਦਫ਼ਤਰ ਦੇ ਬਾਹਰ ਭੁੱਖ ਹੜਤਾਲ ’ਤੇ ਬੈਠੇ ਫੌਜੀ ਭਰਾ।

ਪੱਤਰ ਪ੍ਰੇਰਕ
ਮਾਨਸਾ, 1 ਅਪਰੈਲ
ਹਲਕਾ ਬੁਢਲਾਡਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਸ਼ੈਲਰ ਦੇ ਮੁੜ ਚਾਲੂ ਹੋਣ ਕਾਰਨ ਨੇੜਲੇ ਘਰਾਂ ’ਚ ਰਹਿੰਦੇ ਲੋਕਾਂ ਨੂੰ ਪ੍ਰਦੂਸ਼ਣ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਫੌਜ਼ਜ ਵਿੱਚ ਭਰਤੀ ਭਰਾਵਾਂ ਸੋਨੂ ਸਿੰਘ ਅਤੇ ਰਾਜਵਿੰਦਰ ਸਿੰਘ ਵੱਲੋਂ ਬੁਢਲਾਡਾ ਦੇ ਐੱਸਡੀਐੱਮ ਦਫ਼ਤਰ ਦੇ ਬਾਹਰ ਭੁੱਖ ਹੜਤਾਲ ਆਰੰਭ ਕਰ ਦਿੱਤੀ ਗਈ ਹੈ। ਇਸ ਸੰਘਰਸ਼ ਦੀ ਕਈ ਸਾਬਕਾ ਸੈਨਿਕ ਜਥੇਬੰਦੀਆਂ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਹਮਾਇਤ ਦਾ ਐਲਾਨ ਕਰਦਿਆਂ ਧਰਨੇ ਵਿੱਚ ਸਮੂਲੀਅਤ ਕੀਤੀ ਗਈ।
ਇਥੇ ਜ਼ਿਕਰਯੋਗ ਹੈ ਕਿ ਇਸ ਸਬੰਧੀ ਇਨ੍ਹਾਂ ਫੌਜੀ ਜਵਾਨਾਂ ਵੱਲੋਂ ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਮ ਮੰਗ ਪੱਤਰ ਵੀ ਸੌਂਪਿਆ, ਜਿਸ ਵਿੱਚ ਉਨ੍ਹਾਂ ਵੱਲੋਂ ਇਨਸਾਫ਼ ਦੇਣ ਦੀ ਮੰਗ ਕੀਤੀ ਗਈ ਸੀ।
ਭੁੱਖ ਹੜਤਾਲ ’ਤੇ ਬੈਠੇ ਫੌਜੀ ਜਵਾਨਾਂ ਦਾ ਕਹਿਣਾ ਕਿ ਉਹ ਸਰਹੱਦਾਂ ਉੱਪਰ ਦੇਸ਼ ਦੀ ਰਾਖੀ ਕਰ ਰਹੇ ਹਨ, ਪਰ ਪ੍ਰਸ਼ਾਸਨ ਵੱਲੋਂ ਇਥੇ ਉਨ੍ਹਾਂ ਨਾਲ ਸਹੀ ਸਲੂਕ ਨਹੀਂ ਕੀਤਾ ਜਾ ਰਿਹਾ, ਜਿਸ ਕਰਕੇ ਉਨ੍ਹਾਂ ਨੂੰ ਅੱਜ ਮਜਬੂਰਨ ਹੜਤਾਲ ’ਤੇ ਬੈਠਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਨਸਾਫ ਨਹੀਂ ਮਿਲਦਾ ਤੇ ਉਹ ਸ਼ੈਲਰ ਬੰਦ ਨਹੀਂ ਹੁੰਦਾ, ਉਦੋਂ ਤੰਕ ਸੰਘਰਸ਼ ਜਾਰੀ ਰਹੇਗਾ।
ਫੌਜੀ ਜਵਾਨ ਸੋਨੂੰ ਨੇ ਦੱਸਿਆ ਕਿ ਉਹ ਇਹ ਲੜਾਈ ਡੇਢ ਸਾਲ ਤੋਂ ਲੜ ਰਹੇ ਹਾਂ, ਜਿਸ ਵਿੱਚ ਉਹ ਪ੍ਰਸ਼ਾਸਨ ਕੋਲ ਪਹਿਲਾਂ ਵੀ ਬਹੁਤ ਵਾਰ ਗੁਹਾਰ ਲਗਾਈ ਹੈ, ਪਰ ਪ੍ਰਸ਼ਾਸਨ ਅਤੇ ਕੁਝ ਮਹਿਕਮਿਆਂ ਦੀ ਰਲੀ-ਮਿਲੀ ਭੁਗਤ ਕਾਰਨ ਕੋਈ ਵੀ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੰਕ ਧਰਨੇ ਜਾਰੀ ਰਹੇਗਾ।
ਐੱਸਡੀਐੱਮ ਬੁਢਲਾਡਾ ਗਗਨਦੀਪ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਸਾਰੀ ਰਿਪੋਰਟ ਡਿਪਟੀ ਕਮਿਸ਼ਨਰ ਮਾਨਸਾ ਨੂੰ ਜਾਣੂ ਕਰਵਾ ਦਿੱਤੀ ਗਈ ਹੈ।

Advertisement

Advertisement