ਫੱਲੇਵਾਲ ਖੁਰਦ ਸਕੂਲ ਵਿੱਚ ਧਾਰਮਿਕ ਸਮਾਗਮ
05:10 AM Dec 24, 2024 IST
ਪੱਤਰ ਪ੍ਰੇਰਕਕੁੱਪ ਕਲਾਂ, 23 ਦਸੰਬਰ
Advertisement
ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫੱਲੇਵਾਲ ਖੁਰਦ ਵਿੱਚ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਮੁੱਖ ਰੱਖਦਿਆਂ ਅਖੰਡ ਪਾਠ ਦੇ ਭੋਗ ਪਾਏ ਗਏ। ਪ੍ਰਧਾਨ ਸੁਖਦੇਵ ਸਿੰਘ ਵਾਲੀਆ, ਐੱਮਡੀ ਗੁਰਮਤਪਾਲ ਸਿੰਘ ਵਾਲੀਆ ਤੇ ਪ੍ਰਿੰਸੀਪਲ ਦਲਜੀਤ ਕੌਰ ਔਲਖ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਵੱਲੋਂ ਜਪੁਜੀ ਸਾਹਿਬ ਤੇ ਸੁਖਮਨੀ ਸਾਹਿਬ ਦੇ ਪਾਠਾਂ ਦੇ ਜਾਪ ਕੀਤੇ ਗਏ ਤੇ ਪ੍ਰਿੰਸੀਪਲ ਨੇ ਗੁਰੂ ਗੋਬਿੰਦ ਸਿੰਘ ਤੇ ਉਨ੍ਹਾਂ ਦੇ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਦੀ ਸ਼ਹੀਦੀ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿਵੇਂ ਵੱਡੇ ਸਾਹਿਬਜ਼ਾਦਿਆਂ ਨੂੰ ਚਮਕੌਰ ਦੀ ਗੜ੍ਹੀ ਵਿੱਚ ਸ਼ਹੀਦ ਕੀਤਾ ਗਿਆ ਤੇ ਤੇ ਛੋਟੇ ਸਾਹਿਬਜਾਦਿਆਂ ਨੂੰ ਜ਼ਿੰਦਾ ਹੀ ਨੀਹਾਂ ਵਿੱਚ ਚਿਣਵਾ ਕੇ ਸ਼ਹੀਦ ਕੀਤਾ ਗਿਆ, ਪਰ ਉਨ੍ਹਾਂ ਆਪਣਾ ਧਰਮ ਨਹੀਂ ਛੱਡਿਆ।
ਸਕੂਲ ਦੇ ਵਿਦਿਆਰਥੀਆਂ ਵੱਲੋਂ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਕਵਿਤਾਵਾਂ, ਸ਼ਬਦ ਤੇ ਵਾਰਾਂ ਗਾ ਕੇ ਸੰਗਤ ਨੂੰ ਗੁਰੂ ਸਾਹਿਬ ਨਾਲ ਜੋੜਨ ਦੀ ਕੋਸ਼ਿਸ਼ ਕੀਤੀ। ਬਾਬਾ ਰਜਨੀਸ਼ ਸਿੰਘ ਨੱਥੂਮਾਜਰਾ ਵਲੋਂ ਦੀਵਾਨ ਸਜਾਏ ਗਏ ਅਤੇ ਕੀਰਤਨ ਕੀਤਾ ਗਿਆ।
Advertisement
Advertisement