ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਜ਼ੁਰਗ ਤੋਂ ਤਿੰਨ ਕਰੋੜ ਠੱਗੇ

06:08 AM Jun 12, 2025 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਜੂਨ
ਇੱਥੇ ਸਾਈਬਰ ਠੱਗਾਂ ਵੱਲੋਂ ‘ਡਿਜੀਟਲ ਗ੍ਰਿਫ਼ਤਾਰੀ’ ਕਰਕੇ ਬਜ਼ੁਰਗ ਹਰਵਿੰਦਰ ਸਿੰਘ (70) ਨਾਲ 3.02 ਕਰੋੜ ਰੁਪਏ ਦੀ ਠੱਗੀ ਮਾਰੀ ਗਈ ਹੈ। ਇਸ ਸਬੰਧ ’ਚ ਪੁਲੀਸ ਦੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੁੱਢਲੀ ਜਾਂਚ ਤੋਂ ਬਾਅਦ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਪੀੜਤ ਵੱਲੋਂ ਪੁਲੀਸ ਕੋਲ 31 ਮਈ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ। ਜਾਣਕਾਰੀ ਅਨੁਸਾਰ ਠੱਗਾਂ ਨੇ ਨੈਸ਼ਨਲ ਇੰਸ਼ੋਰੈਂਸ ਕੰਪਨੀ ਦੇ ਸੇਵਾਮੁਕਤ ਮੈਨੇਜਰ ਹਰਵਿੰਦਰ ਸਿੰਘ ਵਾਸੀ ਰਣਜੀਤ ਐਵੇਨਿਊ ਨੂੰ ਮਨੀ ਲਾਂਡਰਿੰਗ ਦੀ ਐੱਫਆਈਆਰ ਦਰਜ ਕਰਨ ਦੀ ਧਮਕੀ ਦਿੱਤੀ ਸੀ। ਇਹ ਸਭ ਉਸ ਵੇਲੇ ਸ਼ੁਰੂ ਹੋਇਆ ਜਦੋਂ ਪੀੜਤ ਨੂੰ 28 ਅਪਰੈਲ ਨੂੰ ਇੱਕ ਵਟਸਐਪ ਕਾਲ ਆਈ, ਜਿਸ ਵਿੱਚ ਦੂਜੇ ਪਾਸੇ ਤੋਂ ਕਾਲ ਕਰਨ ਵਾਲੇ ਨੇ ਦੱਸਿਆ ਕਿ ਉਸ ਦੀ ਪਤਨੀ ਦੇ ਆਧਾਰ ਕਾਰਡ ਦੀ ਵਰਤੋਂ ਕਰਕੇ ਕੇਨਰਾ ਬੈਂਕ ਵਿੱਚ ਇੱਕ ਬੈਂਕ ਖਾਤਾ ਖੋਲ੍ਹਿਆ ਗਿਆ ਹੈ ਅਤੇ ਖਾਤੇ ਤੋਂ ਮਨੀ ਲਾਂਡਰਿੰਗ ਕੀਤੀ ਗਈ ਹੈ। ਇਸ ਤਹਿਤ ਮੁੰਬਈ ਦੀ ਅਪਰਾਧ ਸ਼ਾਖਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਮੁਲਜ਼ਮਾਂ ਨੇ ਇਕ ਵਿਅਕਤੀ ਨੂੰ ਵੀਡੀਓ ਕਾਲ ਰਾਹੀਂ ਐਨਫੋਰਸਮੈਂਟ ਡਾਇਰੈਕਟੋਰੇਟ ਅਧਿਕਾਰੀ ਵਜੋਂ ਪੇਸ਼ ਕੀਤਾ। ਇਸ ਮਗਰੋਂ ਮੁਲਜ਼ਮਾਂ ਨੇ ਜੋੜੇ ਨੂੰ ਆਨਲਾਈਨ ਜਾਂਚ ਦੇ ਨਾਮ ’ਤੇ ‘ਡਿਜੀਟਲ ਗ੍ਰਿਫ਼ਤਾਰੀ’ ਲਈ ਆਖਿਆ। ਮੁਲਜ਼ਮਾਂ ਨੇ ਪੀੜਤ ਦੇ ਵਿੱਤੀ ਤੇ ਜਾਇਦਾਦਾਂ ਦੇ ਵੇਰਵਿਆਂ ਬਾਰੇ ਜਾਣਕਾਰੀ ਇਕੱਤਰ ਕਰਨ ਮਗਰੋਂ ਉਨ੍ਹਾਂ ਨੂੰ ਵੱਖ-ਵੱਖ ਬੈਂਕ ਖਾਤਿਆਂ ਵਿੱਚ ਰਕਮ ਟਰਾਂਸਫਰ ਕਰਨ ਲਈ ਮਜਬੂਰ ਕੀਤਾ। 10 ਦਿਨਾਂ ਵਿਚ ਹਰਵਿੰਦਰ ਸਿੰਘ ਵੱਲੋਂ 3.02 ਕਰੋੜ ਰੁਪਏ ਟਰਾਂਸਫਰ ਕੀਤੇ ਗਏ। ਇਸ ਸਬੰਧੀ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement