ਬਜ਼ੁਰਗ ਦੀ ਲਾਸ਼ ਮਿਲੀ
05:18 AM May 17, 2025 IST
ਮੋਰਿੰਡਾ (ਪੱਤਰ ਪ੍ਰੇਰਕ): ਮੋਰਿੰਡਾ ਪੁਲੀਸ ਨੂੰ ਸ਼ਹਿਰ ਦੇ ਗੁਰੂ ਰਵਿਦਾਸ ਪਾਰਕ ਵਿੱਚੋਂ ਲਗਪਗ 70 ਸਾਲਾ ਅਣਪਛਾਤੇ ਬਜ਼ੁਰਗ ਦੀ ਲਾਸ਼ ਮਿਲੀ ਹੈ। ਥਾਣਾ ਸਿਟੀ ਦੇ ਐਸਐਚਓ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਅਧਿਾਕਰੀ ਰਵਿੰਦਰ ਸਿੰਘ ਅਤੇ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਹਾਲੇ ਲਾਸ਼ ਦੀ ਪਛਾਣ ਨਹੀਂ ਹੋ ਸਕੀ ਅਤੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੋਪੜ ਭੇਜੀ ਗਈ ਹੈ। ਲਾਸ਼ ਨੂੰ ਨੂੰ 72 ਘੰਟੇ ਲਈ ਮੋਰਚਰੀ ’ਚ ਰੱਖਿਆ ਜਾਵੇਗਾ।
Advertisement
Advertisement