ਬਠਿੰਡਾ ’ਚ ਵੱਖ-ਵੱਖ ਥਾਈਂ ਤਿੰਨ ਅਣਪਛਾਤਿਆਂ ਦੀ ਮੌਤ
05:37 AM Jan 15, 2025 IST
ਪੱਤਰ ਪ੍ਰੇਰਕ
ਬਠਿੰਡਾ, 14 ਜਨਵਰੀ
Advertisement
ਬਠਿੰਡਾ ਵਿੱਚ ਵੱਖ-ਵੱਖ ਥਾਵਾਂ ’ਤੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਿਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚੋਂ ਦੋ ਜਣੇ ਬਠਿੰਡਾ ਦੀ ਪੱਟਾ ਮਾਰਕੀਟ ਵਿੱਚ ਰਹਿ ਰਹੇ ਸਨ, ਜਿਨ੍ਹਾਂ ਦੀ ਦੇਖਭਾਲ ਇੱਕ ਸਮਾਜ ਸੇਵੀ ਸੰਸਥਾ ਵੱਲੋਂ ਕੀਤੀ ਜਾ ਰਹੀ ਸੀ। ਇਹ ਦੋਵੇਂ ਵਿਅਕਤੀ ਠੰਢ ਅਤੇ ਬਿਮਾਰੀ ਦੇ ਕਾਰਨ ਬੀਤੀ ਰਾਤ ਅਲਵਿਦਾ ਕਹਿ ਗਏ। ਇੱਕ ਹੋਰ ਮਾਮਲੇ ’ਚ ਗੁਰੂ ਨਾਨਕ ਨਗਰ ਨੇੜੇ ਫਿਰੋਜ਼ਪੁਰ ਰੇਲਵੇ ਲਾਈਨ ’ਤੇ ਇੱਕ ਵਿਅਕਤੀ ਨੇ ਬਿਜਲੀ ਦੀ ਤਾਰ ਨਾਲ ਲਟਕ ਕੇ ਫਾਹਾ ਲੈ ਲਿਆ। ਸੂਚਨਾ ਮਿਲਣ ’ਤੇ ਸਹਾਰਾ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਦੀ ਟੀਮ ਦੇ ਮੈਂਬਰ ਸੰਦੀਪ ਗਿੱਲ ਅਤੇ ਉਸਦੇ ਸਾਥੀ ਮੌਕੇ ’ਤੇ ਪੁੱਜੇ ਤੇ ਉਨ੍ਹਾਂ ਥਾਣਾ ਜੀਆਰਪੀ ਨੂੰ ਸੂਚਿਤ ਕੀਤਾ। ਜੀਆਰਪੀ ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਹਸਪਤਾਲ ਭੇਜ ਦਿੱਤੀ ਹੈ ਪਰ ਹਾਲੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ।
Advertisement
Advertisement