ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਠਿੰਡਾ ’ਚ ਸਵੈ-ਇਛੁੱਕ ਖੂਨਦਾਨ ਕੈਂਪ

05:03 AM May 10, 2025 IST
featuredImage featuredImage
ਬਠਿੰਡਾ ’ਚ ਕੈਂਪ ਦੌਰਾਨ ਖੂਨਦਾਨ ਕਰਦੇ ਹੋਏ ਵਿਅਕਤੀ।

ਬਠਿੰਡਾ: ਵਰਲਡ ਰੈੱਡ ਕਰਾਸ ਨੂੰ ਸਮਰਪਿਤ ਸਿਵਲ ਹਸਪਤਾਲ ’ਚ ਸਥਿਤ ਬਲੱਡ ਬੈਂਕ ਵੱਲੋਂ ਸਵੈ-ਇਛੁੱਕ ਖੂਨਦਾਨ ਕੈਂਪ ਲਾਇਆ ਗਿਆ। ਜ਼ਿਲ੍ਹਾ ਰੈੱਡ ਕਰਾਸ ਦੇ ਸਕੱਤਰ ਦਰਸ਼ਨ ਕੁਮਾਰ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਭਾਰਤੀ ਰੈੱਡ ਕਰਾਸ ਸੁਸਾਇਟੀ ਵੱਲੋਂ ਯੂਨਾਈਟਡ ਵੈਲਫ਼ੇਅਰ ਸੁਸਾਇਟੀ ਅਤੇ ਸ਼ਹੀਦ ਜਰਨੈਲ ਸਿੰਘ ਯਾਦਗਾਰੀ ਵੈਲਫ਼ੇਅਰ ਸਜ਼ਸਾਇਟੀ ਦੇ ਸਹਿਯੋਗ ਨਾਲ ਲਾਇਆ ਗਿਆ। ਕੈਂਪ ਦੌਰਾਨ 22 ਯੂਨਿਟ ਖੂਨ ਇਕੱਠਾ ਹੋਇਆ। ਭਾਰਤੀ ਰੈਡ ਕਰਾਸ ਸੁਸਾਇਟੀ ਦੇ ਕਰਮਚਾਰੀ ਜਗਤਾਰ ਸਿੰਘ ਨੇ ਵੀ ਖੂਨਦਾਨ ਕੀਤਾ। ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਡਾ. ਰਮਨ ਸਿੰਗਲਾ ਨੇ ਯੂਨਾਈਟਡ ਵੈਲਫ਼ੇਅਰ ਸੁਸਾਇਟੀ ਅਤੇ ਸ਼ਹੀਦ ਜਰਨੈਲ ਸਿੰਘ ਯਾਦਗਾਰੀ ਵੈਲਫ਼ੇਅਰ ਸੁਸਾਇਟੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ. ਊਸ਼ਾ ਗੋਇਲ, ਟਰਾਂਸਮਿਸ਼ਨ ਅਫਸਰ ਡਾ. ਰਿਤਿਕਾ, ਡਾ. ਗੁੰਜਨ, ਯੂਨਾਈਟਡ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਵਿਜੈ ਭੱਟ ਅਤੇ ਸ਼ਹੀਦ ਜਰਨੈਲ ਸਿੰਘ ਯਾਦਗਾਰੀ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਅਵਤਾਰ ਗੋਗਾ ਤੋਂ ਇਲਾਵਾ ਸੰਸਥਾ ਦੇ ਮੈਂਬਰ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement