ਬਠਿੰਡਾ ਵਾਸੀਆਂ ਨੂੰ ਸਾਵਧਾਨ ਰਹਿਣ ਦੀ ਅਪੀਲ
04:53 AM May 12, 2025 IST
ਪੱਤਰ ਪ੍ਰੇਰਕ
Advertisement
ਬਠਿੰਡਾ, 11 ਮਈ
ਜ਼ਿਲ੍ਹਾ ਪ੍ਰਸ਼ਾਸਨ ਨੇ ਬਠਿੰਡਾ ਵਾਸੀਆਂ ਨੂੰ ਸੂਚਿਤ ਕੀਤਾ ਹੈ ਕਿ ਕਿਸੇ ਵੀ ਖਤਰੇ ਦੇ ਸੰਕੇਤ ਮੌਕੇ ਬਲੈਕਆਊਟ ਲਾਗੂ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਵੱਲੋਂ ਕਿਹਾ ਗਿਆ ਹੈ ਕਿ ਇਹ ਕਦਮ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਚੁੱਕਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਅਪੀਲ ਕੀਤੀ ਗਈ ਹੈ ਕਿ ਰਾਤ ਸਮੇਂ ਘੱਟ ਤੋਂ ਘੱਟ ਰੋਸ਼ਨੀ ਕੀਤੀ ਜਾਵੇ ਅਤੇ ਬਲੈਕਆਊਟ ਹੋਣ ਦੀ ਸਥਿਤੀ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇ। ਲੋਕਾਂ ਨੂੰ ਕਿਹਾ ਗਿਆ ਹੈ ਕਿ ਉਹ ਘਬਰਾਉਣ ਦੀ ਬਜਾਏ ਘਰਾਂ ਅੰਦਰ ਰਹਿਣ ਅਤੇ ਹਰ ਤਰ੍ਹਾਂ ਦੀ ਲਾਈਟ ਬੰਦ ਕਰ ਦੇਣ। ਪ੍ਰਸ਼ਾਸਨ ਨੇ ਪਿਛਲੇ ਦਿਨਾਂ ਦੌਰਾਨ ਮਿਲੇ ਸਹਿਯੋਗ ਲਈ ਜਨਤਾ ਦਾ ਧੰਨਵਾਦ ਵੀ ਕੀਤਾ ਹੈ।
Advertisement
Advertisement