ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਰਸਾਤ ਦੇ ਮੱਦੇਨਜ਼ਰ ਸਰਕਲ ’ਤੇ ਹਾਜ਼ਰ ਰਹਿਣਗੇ ਕਰਮਚਾਰੀ

04:59 AM Jul 02, 2025 IST
featuredImage featuredImage
ਪੱਤਰ ਪ੍ਰੇਰਕ

Advertisement

ਭਵਾਨੀਗੜ੍ਹ, 1 ਜੁਲਾਈ

ਇੱਥੇ ਐੱਸ.ਡੀ.ਐੱਮ. ਭਵਾਨੀਗੜ੍ਹ, ਮਨਜੀਤ ਕੌਰ ਵੱਲੋਂ ਤਹਿਸੀਲ ਦਫ਼ਤਰ ਵਿੱਚ ਕੰਮ ਕਰ ਰਹੇ ਕਾਨੂੰਨਗੋ, ਪਟਵਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ। ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾਂ ਵਿੱਚ ਆਮ ਪਬਲਿਕ ਨੂੰ ਮਿਲਣ ਵਾਲੀਆਂ ਸੇਵਾਵਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕਰਦੇ ਹੋਏ ਬਰਸਾਤ ਦੇ ਸੀਜ਼ਨ ਵਿੱਚ ਹਰ ਸਮੇਂ ਹੈਡ ਕੁਆਰਟਰ ’ਤੇ ਹਾਜ਼ਰ ਰਹਿਣ ਅਤੇ ਦਫਤਰੀ ਕੰਮ-ਕਾਜ ਕਰਵਾਉਣ ਵਿੱਚ ਲੋਕਾਂ ਨੂੰ ਮੁਸ਼ਕਲ ਪੇਸ਼ ਨਾ ਆਉਣ ਦੇਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਵੀ ਹਾਜ਼ਰ ਸਨ।

Advertisement

ਐੱਸ.ਡੀ.ਐੱਮ. ਭਵਾਨੀਗੜ੍ਹ ਨੇ ਸਮੂਹ ਅਧਿਕਾਰੀਆਂ ਅਤੇ ਫੀਲਡ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਬਰਸਾਤੀ ਸੀਜ਼ਨ ਦੌਰਾਨ ਫੀਲਡ ਸਟਾਫ ਦੇ ਸਾਰੇ ਅਧਿਕਾਰੀ ਤੇ ਕਰਮਚਾਰੀ ਆਪੋ-ਆਪਣੇ ਸਰਕਲ ’ਤੇ ਹਾਜ਼ਰ ਰਹਿਣਗੇ ਤਾਂ ਜੋ ਕਿਸੇ ਤਰ੍ਹਾਂ ਦੀ ਵੀ ਸਮੱਸਿਆ ਪੈਦਾ ਹੁੰਦੀ ਹੈ ਤਾਂ ਉਸ ਸਬੰਧੀ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਇਲਾਵਾ ਸਮੂਹ ਕਾਨੂੰਨਗੋ ਅਤੇ ਪਟਵਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਰੋਜ਼ਾਨਾ ਇੰਤਕਾਲ ਦੀ ਪੈਂਡੈਂਸੀ ਤੁਰੰਤ ਖਤਮ ਕੀਤੀ ਜਾਵੇ, ਅਦਾਲਤੀ ਕੇਸਾਂ ਦਾ ਸਮਾਂ ਸੀਮਾ ਦੇ ਅੰਦਰ-ਅੰਦਰ ਨਿਪਟਾਰਾ ਕੀਤਾ ਜਾਵੇ ਤੇ ਪੁਰਾਣੇ ਚਲਦੇ ਤਕਸੀਮ ਆਦਿ ਦੇ ਕੇਸਾਂ ਦਾ ਜਲਦੀ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।

 

 

Advertisement