ਬਰਿੰਦਰ ਗੋਇਲ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਲਹਿਰਾਗਾਗਾ, 29 ਦਸੰਬਰ
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਲਹਿਰਾਗਾਗਾ ਵਿੱਚ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਦੀਆਂ ਸੱਮਸਿਆਵਾਂ ਸੁਣੀਆਂ ਅਤੇ ਕਈ ਮਸਲੇ ਮੌਕੇ ’ਤੇ ਹੀ ਅਧਿਆਕਾਰੀਆਂ ਨੂੰ ਫੋਨ ਕਰਕੇ ਹੱਲ ਕਰਵਾਏ। ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਹਨ ਕਿ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਬਿਨਾਂ ਕਿਸੇ ਵਿਤਕਰੇ ਹੱਲ ਕੀਤਾ ਜਾਵੇ। ਗੋਇਲ ਨੇ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਸ ਨੇ ਹਮੇਸ਼ਾ ਹੀ ਲੋਕ ਵਿਰੋਧੀ ਫ਼ੈਸਲੇ ਲਏ ਜਦਕਿ ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਤੇ ਨਸ਼ਿਆਂ ਦੇ ਖਾਤਮੇ ਲਈ ਕੰਮ ਕੀਤਾ ਹੈ। ਉਨ੍ਹਾਂ ਕਾਂਗਰਸ ਪਾਰਟੀ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਬਿਨਾਂ ਕਿਸੇ ਵਿਤਕਰੇ ਦੇ ਸੂਬੇ ਦੇ ਵਿਕਾਸ ਲਈ ਵਚਨਬੱਧਤਾ ਦਰਸਾਈ ਹੈ। ਇਸ ਮੌਕੇ ਸਾਬਕਾ ਐਕਸੀਅਨ ਨਰਿੰਦਰ ਗੋਇਲ, ਓਐੱਸਡੀ ਰਕੇਸ਼ ਕੁਮਾਰ ਗੁਪਤਾ, ਮਾਰਕੀਟ ਕਮੇਟੀ ਦੇ ਚੇਅਰਮੈਨ ਸ਼ੀਅਨੰਦ ਤੇ ਆੜ੍ਹਤੀਆਂ ਯੂਨੀਅਨ ਦੇ ਪ੍ਰਧਾਨ ਜੀਵਨ ਰੱਬੜ ਗੋਇਲ ਆਦਿ ਹਾਜ਼ਰ ਸਨ।