ਬਲਕਾਰ ਸਿੱਧੂ ਵੱਲੋਂ ਆਦਮਪੁਰਾ ’ਚ ਵਿਕਾਸ ਕਾਰਜਾਂ ਦੇ ਉਦਘਾਟਨ
05:01 AM May 29, 2025 IST
ਭਗਤਾ ਭਾਈ: ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਪਿੰਡ ਆਦਮਪੁਰਾ ਦੇ ਸਰਕਾਰੀ ਹਾਈ ਸਕੂਲ ਤੇ ਪ੍ਰਇਮਰੀ ਸਕੂਲ 'ਚ 15.50 ਲੱਖ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਤੇ ਕਮਰਿਆਂ ਦੀ ਮੁਰੰਮਤ ਦੇ ਕੰਮ ਦਾ ਉਦਘਾਟਨ ਕੀਤਾ। ਵਿਧਾਇਕ ਸਿੱਧੂ ਨੇ ਸ਼ਾਨਦਾਰ ਨਤੀਜੇ ਲਈ ਸਕੂਲਾਂ ਦੇ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ 'ਚ ਸੁਧਾਰ ਲਈ ਠੋਸ ਉਪਰਾਲੇ ਕਰ ਰਹੀ ਹੈ। ਸਿੱਖਿਆ ਵਿਭਾਗ ਮਾਲਵਾ ਜ਼ੋਨ ਦੇ ਕੋਆਰਡੀਨੇਟਰ ਹਰਮੰਦਰ ਸਿੰਘ ਬਰਾੜ ਨੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ 'ਚ ਪੜ੍ਹਾਉਣ ਦੀ ਅਪੀਲ ਕੀਤੀ। ਬੱਚਿਆਂ ਨੇ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੇਨ ਬੇਅੰਤ ਸਿੰਘ ਸਲਾਬਤਪੁਰਾ, ਸਕੂਲ ਇੰਚਾਰਜ਼ ਅਮਨਦੀਪ ਕੌਰ, ਗੁਰਵਿੰਦਰ ਕਾਂਗੜ, ਸੁਖਦੀਪ ਧਾਲੀਵਾਲ,ਹਰਪ੍ਰੀਤ ਸਿੰਘ, ਕਸ਼ਿਸ਼ ਕਾਂਸਲ, ਕਰਮਜੀਤ ਕੌਰ, ਕਰਮਜੀਤ ਕੌਰ ਡੀ.ਪੀ.ਈ., ਕਮਲਜੀਤ ਕੌਰ, ਵੀਰਪਾਲ ਕੌਰ ਤੇ ਵੈਸ਼ਾਲੀ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement