ਬਲਕਾਰ ਸਿੱਧੂ ਵੱਲੋਂ ਪਿੰਡਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ
ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 10 ਜਨਵਰੀ
ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪਿੰਡ ਰਾਜਗੜ੍ਹ ਖੁਰਦ, ਰਾਜਗੜ੍ਹ, ਗੌਂਸਪੁਰਾ, ਭਾਈ ਰੂਪਾ ਤੇ ਕੋਠੇ ਸੁਖਾਨੰਦ ਵਿੱਚ ਲਿੰਕ ਸੜਕ ਤੇ ਗਲੀਆਂ ਵਿਚ ਇੰਟਰਲਾਕ ਟਾਈਲਾਂ ਲਾਉਣ ਦੇ ਵੱਖ-ਵੱਖ ਕਾਰਜਾਂ ਦਾ ਉਦਘਾਟਨ ਕੀਤੇ। ਵਿਧਾਇਕ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਸਰਕਾਰ ਵੱਲੋਂ ਸੂਬੇ ਦੇ ਪਿੰਡ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਦੀਆਂ ਗਲੀਆਂ 'ਚ ਇੰਟਰਲਾਕ ਟਾਈਲਾਂ ਲਾਉਣ ਦੇ ਟੈਂਡਰ ਪਾਸ ਹੋ ਚੁੱਕੇ ਹਨ ਤੇ ਕਿਸੇ ਵੀ ਪਿੰਡਾਂ ਦੀ ਕੋਈ ਗਲੀ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕੰਮ ਤਿੰਨ ਮਹੀਨਿਆਂ ਦੇ ਅੰਦਰ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਕੋਆਰਡੀਨੇਟਰ ਬਹਾਦਰ ਸਿੰਘ ਬਰਾੜ, ਪ੍ਰਕਾਸ਼ ਸਿੰਘ ਢਿੱਲੋਂ ਗੌਂਸਪੁਰਾ, ਇੰਦਰਜੀਤ ਸਿੰਘ ਭਾਈ ਰੂਪਾ, ਪ੍ਰਧਾਨ ਅਵਤਾਰ ਸਿੰਘ ਤਾਰਾ, ਗੁਰਜੰਟ ਸਰਦਾਰ, ਸੁੱਖੀ ਮਹਿਰਾਜ ਆਦਿ ਹਾਜ਼ਰ ਸਨ।