ਬਲਦੇਵ ਕੌਰ ਸੋਹਾਣਾ ਨਮਿੱਤ ਅੰਤਿਮ ਅਰਦਾਸ ਅੱਜ
05:12 AM Apr 30, 2025 IST
ਮੁਹਾਲੀ: ਇੱਥੋਂ ਦੇ ਸੈਕਟਰ-77 ਦੇ ਵਸਨੀਕ ਅਤੇ ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਸੋਹਾਣਾ ਦੇ ਮਾਤਾ ਬਲਦੇਵ ਕੌਰ ਸੋਹਾਣਾ ਜੋ 21 ਅਪਰੈਲ ਨੂੰ ਚਲਾਣਾ ਕਰ ਗਏ ਸਨ, ਨਮਿੱਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਅੰਤਿਮ ਅਰਦਾਸ 30 ਅਪਰੈਲ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ ਸਾਢੇ 12 ਵਜੇ ਤੱਕ ਹੋਵੇਗੀ। ਉਪਰੰਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਸ਼ਰਧਾਂਜਲੀਆਂ ਭੇਟ ਕਰਨਗੇ। -ਪੱਤਰ ਪ੍ਰੇਰਕ
Advertisement
Advertisement