ਬਲਬੀਰ ਸਿੰਘ ਸਕੂਲ ਭਗਤਾ ’ਚ ਮੈਡੀਕਲ ਕੈਂਪ
ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 7 ਅਪਰੈਲ
ਡਾ. ਬਲਬੀਰ ਸਿੰਘ ਸਕੂਲ ਆਫ਼ ਐਕਸੀਲੈਂਸ (ਐਫੀਲੇਟਡ ਆਈ.ਸੀ.ਐਸ.ਈ) ਭਗਤਾ ਭਾਈ ਵਿਖੇ ਵਿਸ਼ਵ ਸਿਹਤ ਦਿਵਸ ਮੌਕੇ ਸਿਹਤ ਜਾਂਚ ਕੈਂਪ ਤੇ ਸਿਹਤ ਜਾਗਰੂਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਐੱਸਐੱਮਓ ਭਗਤਾ ਡਾ. ਸੀਮਾ ਗੁਪਤਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਪ੍ਰਧਾਨਗੀ ਸਕੂਲ ਦੇ ਚੇਅਰਪਰਸਨ ਡਾ. ਪ੍ਰਨੀਤ ਕੌਰ ਦਿਓਲ ਨੇ ਕੀਤੀ। ਡਾ. ਸੀਮਾ ਗੁਪਤਾ ਨੇ ਬੱਚਿਆਂ ਨੂੰ ਸਿਹਤ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਸਿਹਤਮੰਦ ਜੀਵਨ ਜਿਊਣ ਲਈ ਆਪਣੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਪ੍ਰੇਰਿਆ ਡਾ. ਪ੍ਰਨੀਤ ਕੌਰ ਦਿਓਲ ਨੇ ਕਿਹਾ ਕਿ ਸਾਨੂੰ ਤੰਦਰੁਸਤ ਰਹਿਣ ਲਈ ਕਸਰਤ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ। ਕੈਂਪ ਦੌਰਾਨ ਡਾ. ਬਲਵੀਰ ਸਿੰਘ ਹਸਪਤਾਲ ਭਗਤਾ ਅਤੇ ਡਾ. ਸਵੈਮਾਨ ਸਿੰਘ ਯੂ.ਐਸ.ਏ. ਦੀ ਟੀਮ ਵਲੋਂ ਸਕੂਲ ਦੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਸਿਹਤ ਦੀ ਜਾਂਚ ਕੀਤੀ ਗਈ। ਪ੍ਰਿੰਸੀਪਲ ਸੁਖਜੀਤ ਕੌਰ ਬਰਾੜ ਨੇ ਬੱਚਿਆਂ ਨੂੰ ਸਤੁੰਲਿਤ ਭੋਜਨ ਬਾਰੇ ਜਾਣਕਾਰੀ ਦਿੰਦਿਆਂ ਜੰਕ ਫੂਡ ਦੀ ਵਰਤੋਂ ਨਾ ਕਰਨ ਦੀ ਪ੍ਰੇਰਨਾ ਦਿੱਤੀ।