ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਲਾਚੌਰ ਦੇ ਅਕਾਲੀ ਆਗੂਆਂ ਵੱਲੋਂ ਸੁਖਬੀਰ ਬਾਦਲ ਨਾਲ ਮੁਲਾਕਾਤ

05:20 AM Apr 05, 2025 IST
ਸ਼੍ਰੋਮਣੀ ਅਕਾਲੀ ਦਲ ਦੀ ਹੋਈ ਭਰਤੀ ਤੇ ਭਵਿੱਖ ਦੀ ਰਣਨੀਤੀ ਲਈ ਵਿਚਾਰਾਂ

ਪੱਤਰ ਪ੍ਰੇਰਕ

Advertisement

ਬਲਾਚੌਰ, 4 ਅਪਰੈਲ

ਸ਼੍ਰੋਮਣੀ ਅਕਾਲੀ ਦਲ ਬਲਾਚੌਰ ਦੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਸੁਖਬੀਰ ਸਿੰਘ ਬਾਦਲ ਨਾਲ ਚੰਡੀਗੜ੍ਹ ’ਚ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਹਲਕਾ ਬਲਾਚੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਭਰਤੀ ਤੇ ਭਵਿੱਖ ਦੀ ਰਣਨੀਤੀ ਲਈ ਵਿਚਾਰਾਂ ਹੋਈਆਂ। ਭੂੰਦੜ ਅਤੇ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਬਲਾਚੌਰ ਦੀ ਸਾਰੀ ਟੀਮ ਨੂੰ ਬਲਾਚੌਰ ਵਿੱਚ ਆਉਣ ਵਾਲੀਆਂ ਸਾਰੀਆਂ ਚੋਣਾਂ ਡਟ ਕੇ ਲੜਨ ਅਤੇ ਪਿੰਡ ਪੱਧਰ ’ਤੇ ਵਰਕਰਾਂ ਨੂੰ ਸਰਗਰਮ ਕਰਨ ਲਈ ਕਿਹਾ ਗਿਆ। ਯੂਥ ਆਗੂ ਹਨੀ ਟੌਂਸਾ ਨੇ ਦੱਸਿਆ ਕਿ ਜਲਦੀ ਹੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਬਲਾਚੌਰ ਵਿੱਚ ਸਰਕਲ ਵਾਈਜ਼ ਮੀਟਿੰਗਾਂ ਕਰੇਗੀ ਅਤੇ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰੇਗੀ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ, ਜਰਨੈਲ ਸਿੰਘ ਵਾਹਦ, ਗੁਰਬਖ਼ਸ਼ ਸਿੰਘ ਖ਼ਾਲਸਾ, ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸੁਕਾਰ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਹਨੀ ਟੌਂਸਾ, ਦਿਲਾਵਰ ਸਿੰਘ ਦਿਲੀ, ਜੋਗਿੰਦਰ ਸਿੰਘ ਅਟਵਾਲ, ਹਜੂਰਾ ਸਿੰਘ ਪੈਲੀ, ਰਮਨ ਕਰੀਮਪੁਰ ਧਿਆਨੀ, ਗੌਰਵ ਚੌਹਾਨ ਆਦਿ ਆਗੂ ਹਾਜ਼ਰ ਸਨ।

Advertisement

 

Advertisement