ਬਲਾਤਕਾਰ ਦੇ ਦੋਸ਼ੀ ਨੂੰ 12 ਸਾਲ ਕੈਦ
04:40 AM May 05, 2025 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਮਈ
ਰੋਹਿਣੀ ਜ਼ਿਲ੍ਹਾ ਅਦਾਲਤ ਨੇ ਮਾਨਸਿਕ ਤੌਰ ’ਤੇ ਕਮਜ਼ੋਰ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਫੈਸਲੇ ਵਿੱਚ ਕਿਹਾ ਕਿ ਇਹ ਜਿਨਸੀ ਲਾਲਸਾ ਦੀ ਇੱਕ ਮਾੜੀ ਉਦਾਹਰਣ ਹੈ, ਜਿੱਥੇ ਜਿਨਸੀ ਅਨੰਦ ਦੀ ਭਾਲ ਵਿੱਚ ਮਾਸੂਮ ਬੱਚਿਆਂ ਨੂੰ ਵੀ ਨਹੀਂ ਬਖਸ਼ਿਆ ਜਾਂਦਾ। ਲਗਪਗ ਸੱਤ ਸਾਲ ਚੱਲੇ ਮੁਕੱਦਮੇ ਤੋਂ ਬਾਅਦ ਵਧੀਕ ਸੈਸ਼ਨ ਜੱਜ ਸੁਸ਼ੀਲ ਬਾਲਾ ਡਾਗਰ ਨੇ ਦੋਸ਼ੀ ਨੂੰ ਸਜ਼ਾ ਸੁਣਾਈ। ਅਦਾਲਤ ਨੇ ਦੋਸ਼ੀ ਨੂੰ ਪੋਕਸੋ ਐਕਟ ਦੀ ਧਾਰਾ 6 ਦੇ ਤਹਿਤ 12 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ 20,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਪੀੜਤ ਨੂੰ 10.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਵੀ ਨਿਰਦੇਸ਼ ਦਿੱਤਾ ਹੈ। ਇਸ ਮਾਮਲੇ ਵਿੱਚ ਸਹਿ-ਮੁਲਜ਼ਮ ਫ਼ਰਾਰ ਹੈ। ਇਹ ਘਟਨਾ ਫਰਵਰੀ 2018 ਵਿੱਚ ਵਾਪਰੀ ਸੀ।
Advertisement
Advertisement