ਬਸੰਤ ਕਲੋਨੀ ਦੇ ਵਿਕਾਸ ਕੰਮਾਂ ’ਤੇ ਉੱਠੇ ਸਵਾਲ
05:51 AM May 27, 2025 IST
ਖੇਤਰੀ ਪ੍ਰਤੀਨਿਧਧੂਰੀ, 26 ਮਈ
Advertisement
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ ਵਿੰਗ ਦੇ ਸੂਬਾ ਜਨਰਲ ਸਕੱਤਰ ਅਤੇ ਹਲਕਾ ਧੂਰੀ ਤੋਂ ਆਗੂ ਹਰਦੀਪ ਸਿੰਘ ਦੌਲਤਪੁਰ ਵੱਲੋਂ ਹਲਕਾ ਧੂਰੀ ਵਿੱਚ ਕੀਤੀਆਂ ਜਾ ਰਹੀਆਂ ਮਿਲਣੀਆਂ ਤਹਿਤ ਸ਼ਹਿਰ ਦੇ ਵਾਰਡ ਨੰਬਰ ਇੱਕ ਬਸੰਤ ਕਲੋਨੀ ਦਾ ਦੌਰਾ ਕੀਤਾ ਅਤੇ ਉੱਥੇ ਦੇ ਲੋਕਾਂ ਨਾਲ ਗੱਲਬਾਤ ਕੀਤੀ। ਵਾਰਡ ਦਾ ਦੌਰਾ ਕਰਦਿਆਂ ਹਰਦੀਪ ਸਿੰਘ ਦੌਲਤਪੁਰ ਨੇ ਕਿਹਾ ਕਿ ਸ਼ਹਿਰ ਦੀ ਬਸੰਤ ਕਲੋਨੀ ਸਣੇ ਹੋਰ ਬਸਤੀਆਂ ਦੇ ਲੋਕ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੀਵਰੇਜ ਦਾ ਗੰਦਾ ਪਾਣੀ ਘਰਾਂ ਦੇ ਅੰਦਰ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਦੀਆਂ ਗਾਰੰਟੀਆ ਅਤੇ ਕ੍ਰਾਂਤੀਆਂ ਨੂੰ ਮਹਿਜ਼ ਡਰਾਮਾ ਕਰਾਰ ਦਿੱਤਾ। ਕਾਰਜ ਸਾਧਕ ਅਫਸਰ ਗੁਰਿੰਦਰ ਸਿੰਘ ਨੇ ਦੋਸਾ ਨੂੰ ਨਕਾਰਦਿਆਂ ਕਿਹਾ ਵਾਰਡ ਅੰਦਰ ਸਫਾਈ ਤੇ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ।
Advertisement
Advertisement