ਬਹਿਸ ਮਗਰੋਂ ਗੋਲੀ ਚੱਲਣ ਕਾਰਨ ਜ਼ਖ਼ਮੀ
05:55 AM Jun 12, 2025 IST
ਕਪੂਰਥਲਾ (ਜਸਬੀਰ ਸਿੰਘ ਚਾਨਾ): ਇਥੋਂ ਦੀ ਨਵੀਂ ਦਾਣਾ ਮੰਡੀ ਵਿੱਚ ਆਪਸੀ ਰੰਜਿਸ਼ ਕਾਰਨ ਗੋਲੀ ਚੱਲਣ ਨਾਲ ਨੌਜਵਾਨ ਜ਼ਖ਼ਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਕਪੂਰਥਲਾ ਰੈੱਫ਼ਰ ਕਰ ਦਿੱਤਾ। ਜ਼ਖਮੀ ਦੀ ਪਛਾਣ ਬੌਬੀ ਪੁੱਤਰ ਜਸਵਿੰਦਰ ਸਿੰਘ ਵਾਸੀ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਨਵੀਂ ਦਾਣਾ ਮੰਡੀ ਵਿੱਚ ਦੋਸਤ ਦੀ ਆੜ੍ਹਤ ’ਤੇ ਮੌਜੂਦ ਸੀ ਤਾਂ ਉਸ ਨੂੰ ਕਿਸੇ ਨੌਜਵਾਨ ਦਾ ਫ਼ੋਨ ਆਇਆ। ਇਸ ਬਾਅਦ ਕਰੀਬ ਦਰਜਨ ਨੌਜਵਾਨ ਤਿੰਨ ਗੱਡੀਆਂ ’ਚ ਸਵਾਰ ਹੋ ਕੇ ਆਏ ਤੇ ਆਉਂਦੇ ਹੀ ਝਗੜਾ ਕਰਨ ਲੱਗੇ ਤੇ ਆਪਸ ’ਚ ਬਹਿਸਬਾਜ਼ੀ ਸ਼ੁਰੂ ਕਰ ਦਿੱਤੀ। ਬੌਬੀ ਨੇ ਦੱਸਿਆ ਕਿ ਬਹਿਸ ਦੌਰਾਨ ਕਾਰਾਂ ’ਚ ਆਏ ਨੌਜਵਾਨਾਂ ’ਚੋਂ ਇੱਕ ਨੇ ਗੋਲੀ ਚਲਾ ਦਿੱਤੀ ਜੋ ਉਸ ਦੀ ਪਿੱਠ ’ਤੇ ਲੱਗੀ। ਡੀਐੱਸਪੀ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Advertisement
Advertisement