ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਜਵਾ ਖ਼ਿਲਾਫ਼ ਕੇਸ ਦਰਜ ਕਰਨ ’ਤੇ ਕਾਂਗਰਸੀਆਂ ਨੇ ਮੁੱਖ ਮੰਤਰੀ ਦੇ ਪੁਤਲੇ ਫੂਕੇ

05:28 AM Apr 15, 2025 IST
featuredImage featuredImage
ਸੰਗਰੂਰ ਸ਼ਹਿਰ ਦੇ ਵੱਡੇ ਚੌਕ ’ਚ ਮੁੱਖ ਮੰਤਰੀ ਦਾ ਪੁਤਲਾ ਫੂਕਦੇ ਹੋਏ ਕਾਂਗਰਸੀ ਵਰਕਰ।
ਗੁਰਦੀਪ ਸਿੰਘ ਲਾਲੀਸੰਗਰੂਰ, 14 ਅਪਰੈਲ
Advertisement

ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਤੇ ਸੀਨੀਅਰ ਕਾਂਗਰਸੀ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਕੇਸ ਦਰਜ ਹੋਣ ਤੋਂ ਰੋਹ ਵਿਚ ਕਾਂਗਰਸੀ ਵਰਕਰਾਂ ਵਲੋਂ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਸਿਬੀਆ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕਿਆ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਵਰਕਰ ਰੋਸ ਮਾਰਚ ਕਰਦੇ ਹੋਏ ਸ਼ਹਿਰ ਦੇ ਵੱਡੇ ਚੌਕ ਵਿੱਚ ਪੁੱਜੇ ਜਿੱਥੇ ਮੁੱਖ ਮੰਤਰੀ ਦਾ ਪੁਤਲਾ ਫ਼ੂਕਦਿਆਂ ਰੋਸ ਮੁਜ਼ਾਹਾਰਾ ਕੀਤਾ ਗਿਆ। ਸੁਰਿੰਦਰਪਾਲ ਸਿੰਘ ਸਿਬੀਆ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੀ ਗੱਲ ਕਰਦੇ ਹਨ, ਜਿਨ੍ਹਾਂ ਵੱਲੋਂ ਪੰਜਾਬ ਦੇ ਹਾਲਾਤਾਂ ਤੇ ਦਿੱਤਾ ਗਿਆ ਬਿਆਨ ਇੱਕ ਕੌੜਾ ਸੱਚ ਹੈ, ਜੋ ਭਗਵੰਤ ਮਾਨ ਦੀ ਸਰਕਾਰ ਕੋਲੋਂ ਬਰਦਾਸ਼ਤ ਨਹੀਂ ਹੋ ਰਿਹਾ। ਉਨ੍ਹਾਂ ਭਗਵੰਤ ਮਾਨ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਤਾਪ ਸਿੰਘ ਬਾਜਵਾ ਤੇ ਦਰਜ ਕੀਤਾ ਝੂਠਾ ਪਰਚਾ ਰੱਦ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਭਗਵੰਤ ਮਾਨ ਸਰਕਾਰ ਦੇ ਖ਼ਿਲਾਫ਼ ਵੱਡੇ ਪੱਧਰ ’ਤੇ ਮੋਰਚਾ ਖੋਲ੍ਹਿਆ ਜਾਵੇਗਾ। ਇਸ ਮੌਕੇ ਕਾਂਗਰਸੀਆਂ ਵੱਲੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਕਾਂਗਰਸੀ ਆਗੂ ਐਡਵੋਕੇਟ ਸਤੀਸ਼ ਕਾਂਗਰਸ, ਪਰਵਿੰਦਰ ਬਜ਼ਾਜ, ਵਰਿੰਦਰ ਪੰਨਵਾਂ, ਰਵੀ ਚਾਵਲਾ, ਦਰਸ਼ਨ ਕਾਂਗੜਾ, ਅਨਿਲ ਘੀਚਾ, ਹਰਪਾਲ ਸੋਨੂੰ, ਗੁਰਬਖਸ਼ ਸਿੰਘ ਗੁੱਡੂ, ਹੰਸ ਰਾਜ ਗੁਪਤਾ, ਬਲਵੀਰ ਕੌਰ ਸੈਣੀ, ਨਰੇਸ਼ ਗਾਬਾ, ਹਰਦੀਪ ਸਿੰਘ ਦੌਲਤਪੁਰ, ਰੌਕੀ ਬਾਂਸਲ, ਮਹੇਸ਼ ਕੁਮਾਰ ਸਿੰਗਲਾ, ਬਿੰਦਰ ਬਾਂਸਲ, ਰਛਪਾਲ ਸਿੰਘ ਟੀਪੂ, ਚਮਕੌਰ ਸਿੰਘ ਜੱਸੀ, ਮਨੀ ਵੜੈਚ, ਸੰਦੀਪ ਬਾਂਸਲ, ਮਨਦੀਪ ਕੌਰ, ਚਰਨਜੀਤ ਕੌਰ ਮਡਾਹਰ, ਸੁਰਿੰਦਰ ਸਿੰਘ ਭਿੰਡਰ, ਭੁਪਿੰਦਰ ਸ਼ਰਮਾ, ਰਾਜੀਵ ਜਿੰਦਲ, ਗੁਰਜੰਟ ਸਿੰਘ ਅਤੇ ਮਿੱਠੂ ਲੱਡਾ ਹਾਜ਼ਰ ਸਨ।

Advertisement

Advertisement