ਬਾਦਲ ਵੱਲੋਂ ਇਯਾਲੀ ਲਈ ਵਰਤੇ ਸ਼ਬਦਾਂ ਲਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਨਿਖੇਧੀ
05:05 AM May 26, 2025 IST
ਪੱਤਰ ਪ੍ਰੇਰਕ
Advertisement
ਪਾਇਲ, 25 ਮਈ
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਚੀਮਾ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਸੁਖਬੀਰ ਸਿੰਘ ਬਾਦਲ ਵੱਲੋਂ ਦਾਖਾ ਹਲਕੇ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਲਈ ਮਾੜੇ ਸਬਦ ਬੋਲਣ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਇਆਲੀ ਖ਼ਿਲਾਫ਼ ਗਲਤ ਟਿੱਪਣੀ ਕਰਕੇ ਉਨ੍ਹਾਂ ਦੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਹੈ। ਚੀਮਾ ਨੇ ਇਹ ਵੀ ਕਿਹਾ ਕਿ ਸੁਖਬੀਰ ਬਾਦਲ ਬਿਜ਼ਨਸਮੈਨ ਵਧੀਆ ਹਨ ਪਰ ਉਨ੍ਹਾਂ ਪਾਰਟੀ ਦੀ ਚੜ੍ਹਦੀ ਕਲਾਂ ਲਈ ਕੰਮ ਕਰਨ ਵਾਲੇ ਆਗੂਆਂ ਨੂੰ ਅੱਖੋ ਪਰੋਖੇ ਕੀਤਾ ਹੈ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਦੀ ਜਾਗੀਰ ਨਹੀ ਹੈ ਇਸ ਨੂੰ 1920 ਵਿੱਚ ਸੈਂਕੜੇ ਯੋਧਿਆਂ ਨੇ ਕੁਰਬਾਨੀਆਂ ਦੇ ਕੇ ਬਣਾਇਆ ਸੀ। ਚੀਮਾ ਨੇ ਕਿਹਾ ਕਿ ਸਿਰਫ਼ ਵੱਡੇ ਬਾਦਲ ਸਾਹਿਬ ਨੇ ਜੇਲ੍ਹਾਂ ਨਹੀਂ ਕੱਟੀਆਂ ਸਗੋਂ ਉਨ੍ਹਾਂ ਦੇ ਪਰਿਵਾਰ ਦੇ ਜਥੇਦਾਰ ਪ੍ਰਦੁੱਮਣ ਸਿੰਘ ਨੇ ਵੀ ਜੇਲ੍ਹਾਂ ਕੱਟੀਆਂ ਹਨ ਤੇ ਅੱਜ ਵੀ ਉਹ ਖ਼ੁਦ ਪੰਥ ਲਈ ਕੁਰਬਾਨੀ ਦੇਣ ਨੂੰ ਤਿਆਰ ਹਨ।
Advertisement
Advertisement