ਬਾਬਾ ਖੁਸ਼ਹਾਲ ਸਿੰਘ ਦਾ ਦੇਹਾਂਤ
05:32 AM May 26, 2025 IST
ਬਲਾਚੌਰ: ਗੁਰਦੁਆਰਾ ਹੈੱਡ ਦਰਬਾਰ ਕੋਟਿ ਪੁਰਾਣ (ਟਿੱਬੀ ਸਾਹਿਬ) ਦੇ ਮੁਖੀ ਸੰਤ ਬਾਬਾ ਖੁਸ਼ਹਾਲ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਸਬੰਧੀ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ ਨੇ ਦੱਸਿਆ ਕਿ ਬਾਬਾ ਜੀ ਦੀ ਦੇਹ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਸੰਗਤਾਂ ਦੇ ਦਰਸ਼ਨਾਂ ਲਈ ਬਿਰਾਜਮਾਨ ਹੈ ਅਤੇ ਸੰਗਤ ਮਹਾਂਪੁਰਖ ਦੇ ਅੰਤਿਮ ਦਰਸ਼ਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਬਾਬਾ ਜੀ ਦੀ ਉਮਰ ਕਰੀਬ 95 ਸਾਲ ਸੀ ਤੇ ਉਹ 1987 ਤੋਂ ਲੈ ਕੇ 2025 ਤੱਕ ਲਗਾਤਾਰ ਸੇਵਾ ਕਰਦੇ ਆ ਰਹੇ ਸਨ। -ਪੱਤਰ ਪ੍ਰੇਰਕ
Advertisement
Advertisement