ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਦੇ ਬਰਸੀ ਸਮਾਗਮ ਸ਼ੁਰੂ

05:23 AM May 08, 2025 IST
featuredImage featuredImage
ਤਲਵੰਡੀ ਸਾਬੋ ’ਚ ਬਰਸੀ ਸਮਾਗਮਾਂ ਸਬੰਧੀ ਅਰਦਾਸ ਵਿੱਚ ਸ਼ਾਮਲ ਸੰਗਤ।

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 7 ਮਈ
96ਵੇਂ ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (ਨਿਹੰਗ ਸਿੰਘਾਂ) ਦੇ ਸੱਚਖੰਡ ਵਾਸੀ ਜਥੇਦਾਰ ਬਾਬਾ ਚੇਤ ਸਿੰਘ ਅਤੇ ਬਾਬਾ ਸੰਤਾ ਸਿੰਘ ਦੇ ਤਿੰਨ ਰੋਜ਼ਾ ਬਰਸੀ ਸਮਾਗਮ ਅੱਜ ਸਥਾਨਕ ਗੁਰਦੁਆਰਾ ਸ੍ਰੀ ਦੇਗਸਰ ਬੇਰ ਸਾਹਿਬ ਮੁੱਖ ਛਾਉਣੀ ਨਿਹੰਗ ਸਿੰਘਾਂ ਵਿੱਚ ਅਖੰਡ ਪਾਠ ਪ੍ਰਕਾਸ਼ ਹੋਣ ਨਾਲ ਆਰੰਭ ਹੋ ਗਏ ਹਨ। ਬੁੱਢਾ ਦਲ ਦੇ ਮੁੱਖ ਗ੍ਰੰਥੀ ਬਾਬਾ ਮੱਘਰ ਸਿੰਘ ਦੇ ਕੀਰਤਨੀ ਜਥੇ ਨੇ ਰਸਭਿੰਨਾ ਕੀਰਤਨ ਕੀਤਾ ਤੇ ਸਮਾਗਮਾਂ ਦੀ ਆਰੰਭਿਕ ਅਰਦਾਸ ਬਾਬਾ ਸੁਖਵਿੰਦਰ ਸਿੰਘ ਮੋਰ ਨੇ ਕੀਤੀ। ਬੁੱਢਾ ਦਲ ਦੇ ਮੌਜੂਦਾ ਮੁੱਖ ਜਥੇਦਾਰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਬੁੱਢਾ ਦਲ ਦੇ ਬਾਰ੍ਹਵੇਂ ਜਥੇਦਾਰ ਬਾਬਾ ਚੇਤ ਸਿੰਘ ਦੀ 57ਵੀਂ ਅਤੇ 13ਵੇਂ ਜਥੇਦਾਰ ਬਾਬਾ ਸੰਤਾ ਸਿੰਘ ਦੀ 17ਵੀਂ ਸਾਲਾਨਾ ਬਰਸੀ ਨਿਹੰਗ ਸਿੰਘ ਫੌਜਾਂ ਵੱਲੋਂ ਪੂਰਨ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਰਸੀ ਸਮਾਗਮਾਂ ਦੇ ਸਬੰਧ ਵਿੱਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋ ਗਏ ਹਨ ਜਿਨ੍ਹਾਂ ਦੇ ਭੋਗ 9 ਮਈ ਨੂੰ ਪਾਏ ਜਾਣਗੇ। ਬਰਸੀ ਸਮਾਗਮਾਂ ਵਿੱਚ ਉੱਘੇ ਸਿੱਖ ਵਿਦਵਾਨ ਬਾਬਾ ਚੇਤ ਸਿੰਘ ਅਤੇ ਬਾਬਾ ਸੰਤਾ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਉਣਗੇ। ਇਸ ਮੌਕੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਲਿਖੀ ਕਿਤਾਬ ਬੁੱਢਾ ਦਲ ਦੇ ਮੁਖੀ ‘ਜਥੇਦਾਰ ਸਾਹਿਬਾਨ ਦਾ ਜੀਵਨ ਸੰਗ੍ਰਹਿ’ ਵੀ ਰਿਲੀਜ਼ ਕੀਤੀ ਜਾਵੇਗੀ। ਬਾਬਾ ਬਲਬੀਰ ਸਿੰਘ ਨੇ ਸੰਗਤ ਨੂੰ ਬਰਸੀ ਸਮਾਗਮਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਬਾਬਾ ਮੇਜਰ ਸਿੰਘ, ਬਾਬਾ ਜੱਸਾ ਸਿੰਘ ਨਿੱਜੀ ਸਹਾਇਕ, ਬਾਬਾ ਮੱਘਰ ਸਿੰਘ ਮੁੱਖ ਗ੍ਰੰਥੀ, ਬਾਬਾ ਇੰਦਰ ਸਿੰਘ, ਬਾਬਾ ਸ਼ੇਰ ਸਿੰਘ ਤਲਵੰਡੀ, ਭਾਈ ਮਾਨ ਸਿੰਘ ਲਿਖਾਰੀ, ਮਾਸਟਰ ਰੇਵਤੀ ਪ੍ਰਸ਼ਾਦਿ ਸ਼ਰਮਾ ਅਤੇ ਹੋਰ ਹਾਜ਼ਰ ਸਨ।

Advertisement

Advertisement