ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ ਵਿੱਚ ਸਮਾਗਮ

05:25 AM Apr 13, 2025 IST
featuredImage featuredImage
ਸੱਭਿਆਚਾਰਿਕ ਪ੍ਰੋਗਰਾਮ ਦੌਰਾਨ ਹਾਜ਼ਰ ਸਕੂਲ ਸਟਾਫ ਤੇ ਵਿਦਿਆਰਥੀ। -ਫੋਟੋ: ਬੱਤਰਾ

ਪੱਤਰ ਪ੍ਰੇਰਕ
ਸਮਰਾਲਾ, 12 ਅਪਰੈਲ
ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿੱਚ ਅੱਜ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਪੰਜਾਬੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਕਲਾਸ ਐੱਲਕੇ ਜੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

Advertisement

ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸਟੇਜ ਸਕੱਤਰ ਦੀ ਭੂਮਿਕਾ ਦਲਜੀਤ ਕੌਰ ਅਤੇ ਜਸ਼ਨਦੀਪ ਕੌਰ 2 ਆਰਟਸ ਦੀਆਂ ਵਿਦਿਆਰਥਣਾਂ ਨੇ ਨਿਭਾਈ। ਪ੍ਰੋਗਰਾਮ ਦੀ ਸ਼ੁਰੂਆਤ ਸ਼ਾਲੂ ਗੋਰੀਆਂ ਦੇ ਸ਼ਬਦ ਗਾ ਕੇ ਕੀਤੀ। ਵਿਦਿਆਰਥੀਆਂ ਨੇ ਵਿਸਾਖੀ ਨਾਲ ਸਬੰਧਤ ਪੀਲੇ, ਚਿੱਟੇ ਅਤੇ ਸੰਗਤਰੀ ਰੰਗ ਦੇ ਕੱਪੜੇ ਪਾਏ ਹੋਏ ਸਨ।

ਨਿੱਚੇ ਬੱਚਿਆਂ ਨੇ ਕਵਿਤਾਵਾਂ ਪੇਸ਼ ਕੀਤੀਆਂ। ਜੱਜਾਂ ਦੀ ਭੂਮਿਕਾ ਸੁਰਜੀਤ ਕੌਰ ਤੇ ਮਨਦੀਪ ਸਿੰਘ ਨੇ ਨਿਭਾਈ। ਤੀਸਰੀ ਤੋਂ ਪੰਜਵੀਂ ਦੀਆਂ ਵਿਦਿਆਰਥਣਾਂ ਨੇ ਮਨਦੀਪ ਕੌਰ ਦੀ ਅਗਵਾਈ ਹੇਠ ਡਾਂਸ ਪੇਸ਼ ਕੀਤਾ। ਇਸ ਮੌਕੇ ਸਮੂਹ ਪ੍ਰਤੀਯੋਗੀਆਂ ਵਿੱਚੋਂ ਪਹਿਲੀ ਅਤੇ ਦੂਸਰੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸੁਰਜੀਤ ਕੌਰ ਅਤੇ ਸਵਰਨਜੀਤ ਕੌਰ ਦੀ ਅਗਵਾਈ ਵਿੱਚ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਮੁਬਾਰਕਬਾਦ ਦਿੱਤੀ।

Advertisement

Advertisement