ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ ਦੇ ਵਿਦਿਆਰਥੀ ਮੈਰਿਟ ਵਿੱਚ
05:40 AM May 17, 2025 IST
ਸਮਰਾਲਾ: ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੰਜੀ ਸਾਹਿਬ ਕੋਟਾਂ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਕਲਾਸ ਦੇ ਆਏ ਨਤੀਜਿਆਂ ਵਿੱਚ, ਸਕੂਲ ਦੇ ਤਿੰਨ ਵਿਦਿਆਰਥੀਆਂ ਅਰਸ਼ਦੀਪ ਕੌਰ ਨੇ 642 ਅੰਕ, ਨਵਦੀਪ ਸਿੰਘ ਨੇ 636 ਤੇ ਮਨਵੀਰ ਸਿੰਘ ਨੇ 630 ਅੰਕਾਂ ਨਾਲ ਪੂਰੇ ਪੰਜਾਬ ਵਿੱਚੋਂ ਕ੍ਰਮਵਾਰ 8ਵਾਂ, 14ਵਾਂ ਅਤੇ 20ਵਾਂ ਰੈਂਕ ਹਾਸਲ ਕੀਤਾ ਹੈ। ਪ੍ਰਿੰਸੀਪਲ ਕਾਹਲੋਂ ਨੇ ਦੱਸਿਆ ਕਿ ਅਰਸ਼ਦੀਪ ਕੌਰ ਨੇ ਜ਼ਿਲ੍ਹਾ ਲੁਧਿਆਣਾ ’ਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਨੇ ਇਸ ਉਪਲੱਬਧੀ ਦਾ ਸਿਹਰਾ ਸਮੂਹ ਸਟਾਫ਼ ਮੈਂਬਰਾਂ ਸਿਰ ਬੰਨ੍ਹਿਆ। -ਪੱਤਰ ਪ੍ਰੇਰਕ
Advertisement

Advertisement