ਬਾਬਾ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ
ਪੱਤਰ ਪ੍ਰੇਰਕ
ਪੱਖੋ ਕੈਂਚੀਆਂ, 22 ਦਸੰਬਰ
ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਕਲੱਬ ਚੀਮਾ ਵੱਲੋਂ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਬਾਬਾ ਜਸਵੀਰ ਸਿੰਘ ਚੀਮਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾਵਾਚਕ ਈਸ਼ਰ ਸਿੰਘ ਜੋਧਪੁਰ ਨੇ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ। ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਬਾਬਾ ਜੀਵਨ ਸਿੰਘ ਦੀ ਲਾਸਾਨੀ ਸ਼ਹਾਦਤ ਦੇਸ਼ ਵਿੱਚ ਕਿਤੇ ਵੀ ਦੇਖਣ ਨੂੰ ਨਹੀਂ ਮਿਲਦੀ। ਇਸੇ ਕਾਰਨ ਗੁਰੂ ਗੋਬਿੰਦ ਸਿੰਘ ਜੀ ਨੇ ਉਨ੍ਹਾਂ ਨੂੰ 'ਰੰਗਰੇਟਾ ਗੁਰੂ ਕਾ ਬੇਟਾ’ ਦਾ ਮਾਣ ਬਖ਼ਸ਼ਿਆ ਹੈ। ਉਨ੍ਹਾਂ ਕਿਹਾ ਕਿ ਆਪਣੇ ਸ਼ਹੀਦਾਂ ਨੂੰ ਯਾਦ ਰੱਖਣ ਵਾਲੀਆਂ ਕੌਮਾਂ ਹਮੇਸ਼ਾ ਜਿਉਂਦੀਆਂ ਰਹਿੰਦੀਆਂ ਹਨ। ਇਸ ਮੌਕੇ ਵਿਧਾਇਕ ਪੰਡੋਰੀ, ਲਖਵੀਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਦਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸਰਪੰਚ ਮਲੂਕ ਸਿੰਘ ਧਾਲੀਵਾਲ, ਕਾਂਗਰਸੀ ਆਗੂ ਐਡਵੋਕੇਟ ਜਸਵੀਰ ਸਿੰਘ ਖੇੜੀ, ਪੰਚ ਸੁਖਜਿੰਦਰ ਸਿੰਘ, ਯੂਸਫ਼ ਖਾਨ, ਪਰਮਿੰਦਰ ਸਿੰਘ ਭੰਗੂ, ਗੁਰਮੇਲ ਸਿੰਘ ਸਿੱਖ ਜਸਵੀਰ ਸਿੰਘ ਮਾਹੀ, ਜਗਤਾਰ ਸਿੰਘ, ਜਰਨੈਲ ਸਿੰਘ, ਸੁਖਦੇਵ ਸਿੰਘ ਨਿੱਕਾ, ਲੇਖਾਕਾਰ ਸਤਨਾਮ ਸਿੰਘ ਵੀ ਹਾਜ਼ਰ ਸਨ।