ਬਾਬਾ ਜੈ ਸਿੰਘ ਖਲਕਟ ਤੇ ਪਰਿਵਾਰ ਦੀ ਸ਼ਹਾਦਤ ਦੀ ਯਾਦ ’ਚ ਸਮਾਗਮ
04:13 AM Mar 10, 2025 IST
ਖੇਤਰੀ ਪ੍ਰਤੀਨਿਧ
Advertisement
ਪਟਿਆਲਾ, 9 ਮਾਰਚ
ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਜੈ ਸਿੰਘ ਜੀ ਖਲਕਟ ਪਿੰਡ ਬਾਰਨ ਵਿੱਚ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਜੈ ਸਿੰਘ ਖਲਕਟ ਅਤੇ ਉਨ੍ਹਾਂ ਦੇ ਪਰਿਵਾਰ ਦੇ 272ਵੇਂ ਸ਼ਹੀਦੀ ਦਿਹਾੜੇ ਮੌਕੇ ਚੱਲ ਰਹੇ ਤਿੰਨ ਰੋਜ਼ਾ ਸਮਾਗਮ ਦੇ ਦੂਜੇ ਦਿਨ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਹਾਜ਼ਰੀ ਭਰੀ। ਇਸ ਮੌਕੇ ਸੰਤ ਬਾਬਾ ਰਣਬੀਰ ਸਿੰਘ ਬੁਢਲਾਡਾ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਜੱਸੀ ਸੋਹੀਆਂਵਾਲਾ ਨੇ ਕਿਹਾ ਕਿ ਬਾਬਾ ਜੈ ਸਿੰਘ ਖਲਕਟ ਅਤੇ ਪਰਿਵਾਰ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੇ ਦਿਹਾੜੇ ਮਨਾਉਣੇ ਚਾਹੀਦੇ ਹਨ ਤਾਂ ਜੋ ਸਾਡੇ ਬੱਚਿਆਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ।
Advertisement
Advertisement