ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੂੰ ਸਦਮਾ
05:18 AM Jun 01, 2025 IST
ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ):
Advertisement
ਸ਼੍ੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੌਜੂਦਾ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੀ ਸੱਸ ਮਾਤਾ ਅਮਰਜੀਤ ਕੌਰ (84) ਅੱਜ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਦੇਹਾਂਤ ’ਤੇ ਸੂਬੇ ਦੀਆਂ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੁੱਖ ਪ੍ਰਗਟ ਕਰਨ ਵਾਲਿਆਂ ’ਚ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਵਿਧਾਇਕ ਦਿਨੇਸ਼ ਚੱਢਾ, ਅਕਾਲੀ ਆਗੂ ਦਲਜੀਤ ਸਿੰਘ ਚੀਮਾ ਆਦਿ ਸ਼ਾਮਲ ਸਨ।
Advertisement
Advertisement