ਬਾਬਾ ਬੁੱਢਾ ਦੀ ਯਾਦ ’ਚ ਕੀਰਤਨ ਸਮਾਗਮ
07:55 AM May 10, 2025 IST
ਲੁਧਿਆਣਾ: ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵੱਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਵਿੱਚ ਕੀਰਤਨ ਸਮਾਗਮ ਕਰਾਇਆ ਗਿਆ ਜਿਸ ਵਿੱਚ ਸੰਗਤ ਨੇ ਨਾਮ ਬਾਣੀ ਦਾ ਲਾਹਾ ਖੱਟਿਆ। ਇਸ ਮੌਕੇ ਬੀਬੀ ਕਵੰਲਜੀਤ ਕੌਰ ਮਸਕੀਨ ਸ਼ਾਹਬਾਦ ਮਾਰਕੰਡਾ ਦੇ ਕੀਰਤਨੀ ਜੱਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਬੀਬੀ ਕਵੰਲਜੀਤ ਕੌਰ ਮਸਕੀਨ ਨੇ ਸੰਗਤ ਨੂੰ ਸ਼ਬਦ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਨਾਲ ਜੁੜਣ ਦੀ ਅਪੀਲ ਕੀਤੀ।
ਸਮਾਗਮ ਦੀ ਸਮਾਪਤੀ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦਾ ਧੰਨਵਾਦ ਕਰਦਿਆਂ ਕੀਰਤਨੀ ਜਥੇ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮਕੱੜ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਾਜਿੰਦਰ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਨਰਿੰਦਰਪਾਲ ਸਿੰਘ ਕਥੂਰੀਆ ਅਤੇ ਮਨਮੋਹਨ ਸਿੰਘ ਵੀ ਹਾਜ਼ਰ ਸਨ।-ਨਿੱਜੀ ਪੱਤਰ ਪ੍ਰੇਰਕ
Advertisement
Advertisement