ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਵੱਲੋਂ ਸਮਾਗਮ
06:03 AM Mar 17, 2025 IST
ਲੁਧਿਆਣਾ: ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਇੱਕ ਸਮਾਗਮ ਕੀਤਾ ਗਿਆ, ਜਿਸ ਵਿੱਚ ਜੱਥੇਦਾਰ ਬਲਵੀਰ ਸਿੰਘ ਸਾਬਕਾ ਸਰਪੰਚ ਜਾਂਗਪੁਰ ਜਿੰਦਰ ਸਿੰਘ ਜਾਂਗਪੁਰ ਕੈਨੇਡਾ ਅਤੇ ਤੇਜ ਕੌਰ ਕੈਨੇਡਾ ਨੂੰ ਸਨਮਾਨਿਤ ਕੀਤਾ ਗਿਆ।
ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਫਾਊਂਡੇਸ਼ਨ ਅਮਰੀਕਾ ਇਕਾਈ ਦੇ ਸਰਪ੍ਰਸਤ ਕਮਿੱਕਰ ਸਿੰਘ ਜੰਡੀ ਅਤੇ ਜਰਨਲ ਸਕੱਤਰ ਰਵੀ ਸਿੰਘ ਪੱਬੀਆਂ ਨੇ ਦੋਸ਼ਾਲਾ ਅਤੇ ‘ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ ਪੁਸਤਕ’ ਭੇਟ ਕੀਤੀ। ਉਪਰੋਕਤ ਸਖ਼ਸ਼ੀਅਤਾਂ ਨੇ ‘ਸ਼ਬਦ ਪ੍ਰਕਾਸ਼ ਅਜਾਇਬ ਘਰ’ ਦੇ ਦਰਸ਼ਨ ਕੀਤੇ ਅਤੇ ਸ੍ਰੀ ਬਾਵਾ ਵੱਲੋਂ ਇਤਿਹਾਸ ਅਤੇ ਵਿਰਸੇ ਨੂੰ ਸਾਂਭਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੈਨੇਡਾ ਅਤੇ ਅਮਰੀਕਾ ਤੋਂ ਆਉਣ ਵਾਲੇ ਪੰਜਾਬੀ ਜ਼ਰੂਰ ਇਸ ਅਜਾਇਬ ਘਰ ਦੇ ਦਰਸ਼ਨ ਕਰਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement