ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਦੀ ਮੀਟਿੰਗ
ਲੁਧਿਆਣਾ: ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੀ ਮੀਟਿੰਗ ਹੋਈ ਜਿਸ ਵਿੱਚ ਉੱਘੇ ਸਾਹਿਤਕਾਰ ਡਾ. ਰਣਜੀਤ ਸਿੰਘ, ਉੱਘੇ ਸਨਅਤਕਾਰ ਰਾਕੇਸ਼ ਕਪੂਰ, ਤਰਲੋਚਨ ਸਿੰਘ ਸਫ਼ਰੀ, ਮਨਜੀਤ ਸਿੰਘ ਝੱਮਟ, ਸਾਧੂ ਸਿੰਘ ਸਰਪੰਚ, ਫਾਊਂਡੇਸ਼ਨ ਦੀ ਚੇਅਰਪਰਸਨ ਸਵਰਨਜੀਤ ਕੌਰ ਖੱਟੜਾ, ਮਹਿਲਾ ਵਿੰਗ ਦੀ ਪ੍ਰਧਾਨ ਕਰਮਜੀਤ ਕੌਰ ਛੰਦੜਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ,
ਸਰਪ੍ਰਸਤ ਗੁਰਦੇਵ ਸਿੰਘ ਲਾਪਰਾਂ, ਡਾ. ਜਗਤਾਰ ਸਿੰਘ ਧੀਮਾਨ, ਕਰਨੈਲ ਸਿੰਘ ਗਿੱਲ ਅਤੇ ਜਸਵੰਤ ਸਿੰਘ ਛਾਪਾ ਦੀ ਸਰਪ੍ਰਸਤੀ ਹੇਠ ਸਰਕਟ ਹਾਊਸ ਵਿੱਖੇ ਹੋਈ ਮੀਟਿੰਗ ਵਿੱਚ ਰਾਕੇਸ਼ ਕਪੂਰ ਨੂੰ ਫਾਊਂਂਡੇਸ਼ਨ ਦਾ ਮੀਤ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ। ਇਸ ਸਮੇਂ ਸ੍ਰੀ ਬਾਵਾ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਹੇਠ ਸਰਹਿੰਦ ਫ਼ਤਿਹ ਦਿਵਸ ਮੌਕੇ 13 ਮਈ ਨੂੰ ਸਵੇਰੇ 8 ਵਜੇ ਫ਼ਤਿਹ ਮਾਰਚ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ ਨਿਹੰਗ ਮੁੱਖੀ ਬਾਬਾ ਬਲਵਿੰਦਰ ਸਿੰਘ ਅਤੇ ਗੁਰਦੁਆਰਾ ਦਮਦਮਾ ਸਾਹਿਬ ਦੇ ਮੁੱਖੀ ਨਿਹੰਗ ਬਾਬਾ ਜੋਗਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਆਰੰਭ ਹੋਵੇਗਾ। -ਨਿੱਜੀ ਪੱਤਰ ਪ੍ਰੇਰਕ