ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਨੇ ਫ਼ਤਹਿ ਮਾਰਚ ਕੱਢਿਆ
ਗੁਰਿੰਦਰ ਸਿੰਘ
ਲੁਧਿਆਣਾ, 13 ਮਈ
ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ 315ਵੇਂ ਸਰਹਿੰਦ ਫ਼ਤਹਿ ਦਿਵਸ ਮੌਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਫ਼ਤਹਿ ਮਾਰਚ ਕੱਢਿਆ ਗਿਆ ਜਿਸ ਵਿੱਚ ਸੰਸਦ ਮੈਂਬਰ ਤੇ ਸੂਬਾ ਪ੍ਰਧਾਨ ਪ੍ਰਦੇਸ਼ ਕਾਂਗਰਸ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਬਾਬਾ ਬੰਦਾ ਸਿੰਘ ਬਹਾਦਰ ਰਕਬਾ ਭਵਨ ਤੋਂ ਫ਼ਤਹਿ ਮਾਰਚ ਦੀ ਆਰੰਭਤਾ ਮੌਕੇ ਮੁੱਖ ਸੇਵਾਦਾਰ ਕ੍ਰਿਸ਼ਨ ਕੁਮਾਰ ਬਾਵਾ, ਸੇਵਾਮੁਕਤ ਆਈਪੀਐੱਸ ਇਕਬਾਲ ਸਿੰਘ ਗਿੱਲ, ਸਰਬੱਤ ਦਾ ਭਲਾ ਫਾਊਂਡੇਸ਼ਨ ਦੇ ਸਰਪ੍ਰਸਤ ਐੱਸਪੀ ਸਿੰਘ ਓਬਰਾਏ, ਜਸਵੰਤ ਸਿੰਘ ਛਾਪਾ, ਨਿਹੰਗ ਮੁਖੀ ਬਾਬਾ ਬਲਵਿੰਦਰ ਸਿੰਘ, ਮਲਕੀਤ ਸਿੰਘ ਦਾਖਾ ਅਤੇ ਸੰਤ ਸਰਬਜੋਤ ਸਿੰਘ ਨਾਨਕਸਰ ਠਾਠ ਡਾਂਗੋਂ ਹਾਜ਼ਰ ਸਨ। ਇਸ ਮੌਕੇ ਸ੍ਰੀ ਰਾਜਾ ਵੜਿੰਗ ਨੇ ਭਵਨ ਰਕਬਾ ਵਿੱਚ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਦੇ ਦਰਸ਼ਨ ਕਰਦਿਆਂ ਕਿਹਾ ਕਿ ਚਿੱਤਰਕਾਰ ਆਰਐੱਮ ਸਿੰਘ ਵੱਲੋਂ ਤਿਆਰ ਕੀਤੇ ਗਏ ਚਿੱਤਰਾਂ ਦੇ ਦਰਸ਼ਨ ਕਰ ਕੇ ਮਨ ਨੂੰ ਸਕੂਨ ਅਤੇ ਸ਼ਾਂਤੀ ਦਾ ਅਹਿਸਾਸ ਹੋਇਆ ਹੈ। ਉਨ੍ਹਾਂ ਭਵਨ ਵਿੱਚ ਲਾਇਬ੍ਰੇਰੀ ਅਤੇ ਹੋਰ ਉਸਾਰੀ ਅਧੀਨ ਕਾਰਜਾਂ ਲਈ ਆਪਣੇ ਐੱਮਪੀ ਕੋਟੇ ’ਚੋਂ 11 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਫਾਊਂਡੇਸ਼ਨ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਸ੍ਰੀ ਬਾਵਾ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਬਾਰੇ ਚਾਨਣਾ ਪਾਇਆ। ਇਸ ਸਮੇਂ ਕੈਪਟਨ ਸੰਦੀਪ ਸੰਧੂ, ਵਿਧਾਇਕ ਕਾਲਾ ਢਿੱਲੋਂ ਬਰਨਾਲਾ, ਕਮਲ ਧਾਲੀਵਾਲ, ਸਰਪ੍ਰਸਤ ਡਾ. ਜਗਤਾਰ ਸਿੰਘ ਧੀਮਾਨ, ਸੂਬਾ ਪ੍ਰਧਾਨ ਕਰਨੈਲ ਸਿੰਘ ਗਿੱਲ, ਮਹਿਲਾ ਵਿੰਗ ਪ੍ਰਧਾਨ ਕਰਮਜੀਤ ਕੌਰ ਛੰਦੜਾਂ, ਯੂਥ ਵਿੰਗ ਪ੍ਰਧਾਨ ਰਣਵੀਰ ਸਿੰਘ ਹੰਬੜਾਂ, ਰਿਟਾਇਰਡ ਕਰਨਲ ਸੁਨੀਲ ਸ਼ਰਮਾ, ਚੇਅਰਪਰਸਨ ਸਵਰਨਜੀਤ ਕੌਰ, ਰੇਸ਼ਮ ਸਿੰਘ ਸੱਗੂ, ਬਿੱਲੂ ਕੈਨੇਡਾ, ਮਨਜੀਤ ਸਿੰਘ ਕੈਨੇਡਾ ਤੇ ਗੁਲਸ਼ਨ ਬਾਵਾ ਹਾਜ਼ਰ ਸਨ।