ਬਾਬਾ ਸ਼ੰਕਰ ਗਿਰ ਔਲੀਆ ਦੀ ਬਰਸੀ ਮਨਾਈ
ਦੇਵੀਗੜ੍ਹ, 11 ਜੂਨ
ਥਾਣਾ ਜੁਲਕਾਂ ਵਿੱਚ ਇਸ ਸਾਲ ਵੀ ਬਾਬਾ ਸ਼ੰਕਰ ਗਿਰ ਔਲੀਆ ਦੀ ਸਾਲਾਨਾ ਬਰਸੀ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵੱਲੋਂ ਕਥਾ ਕੀਰਤਨ ਕੀਤਾ ਗਿਆ। ਇਸ ਤੋਂ ਇਲਾਵਾ ਬਾਬਾ ਸ਼ੰਕਰ ਗਿਰ ਔਲੀਆ ਜੀ ਦੇ ਧੂਣੇ ਉੱਤੇ ਹਵਨ ਵੀ ਕਰਵਾਇਆ ਗਿਆ। ਇਸ ਮੌਕੇ ਥਾਣਾ ਮੁਖੀ ਜੁਲਕਾਂ ਦੇ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਨੇ ਦੱਸਿਆ ਕਿ ਬਾਬਾ ਸ਼ੰਕਰ ਗਿਰ ਔਲੀਆ ਪੁਰਾਤਨ ਸਮੇਂ ’ਚ ਇੱਥੇ ਆਉਂਦੇ ਸਨ ਅਤੇ ਇੱਥੇ ਧੂਣਾ ਲਾ ਕੇ ਭਗਤੀ ਕਰਦੇ ਸਨ। ਉਦੋਂ ਤੋਂ ਹੀ ਇੱਥੇ ਇਹ ਪਰੰਪਰਾ ਚੱਲ ਰਹੀ ਹੈ ਅਤੇ ਹਰ ਸਾਲ ਉਨ੍ਹਾਂ ਦੀ ਯਾਦ ਵਿੱਚ ਸਾਲਾਨਾ ਬਰਸੀ ਮਨਾਈ ਜਾਂਦੀ ਹੈ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਬੀਬੀ ਸਿਮਰਜੀਤ ਕੌਰ ਪਠਾਣਮਾਜਰਾ, ਬੀਬੀ ਭੋਲੂ ਸ਼ਾਹ ਮੀਰਾਂ ਜੀ ਘੜਾਮ, ਭੈਣ ਗਰੜ ਦੱਤ, ਹਰਿੰਦਰਪਾਲ ਸਿੰਘ ਚੰਦੂਮਾਜਰਾ ਸਾਬਕਾ ਵਿਧਾਇਕ, ਜੋਗਿੰਦਰ ਸਿੰਘ ਕਾਕੜਾ ਸੀਨੀਅਰ ਕਾਂਗਰਸੀ ਆਗੂ, ਐੱਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ, ਡੀ.ਐੱਸ.ਪੀ. ਦਿਹਾਤੀ ਗੁਰਪ੍ਰਤਾਪ ਸਿੰਘ, ਡੀ.ਐੱਸ.ਪੀ. ਘਨੌਰ ਹਰਮਨਪ੍ਰੀਤ ਸਿੰਘ ਚੀਮਾ, ਤਹਿਸੀਲਦਾਰ ਕਰਮਜੀਤ ਸਿੰਘ, ਥਾਣਾ ਮੁਖੀ ਘਨੌਰ ਸਾਹਿਬ ਸਿੰਘ, ਥਾਣਾ ਮੁਖੀ ਬਨੂੜ ਗੁਰਸੇਵਕ ਸਿੰਘ, ਥਾਣਾ ਮੁਖੀ ਸਨੌਰ ਕੁਲਵਿੰਦਰ ਸਿੰਘ, ਥਾਣਾ ਮੁਖੀ ਸ਼ੰਭੂ ਹਰਪ੍ਰੀਤ ਸਿੰਘ, ਰੀਡਰ ਜਸਵਿੰਦਰ ਸਿੰਘ, ਗੁਰਬਖਸ਼ ਸਿੰਘ ਭਿੰਡਰ ਪਿਤਾ ਥਾਣਾ ਮੁਖੀ ਜੁਲਕਾਂ ਗੁਰਪ੍ਰੀਤ ਸਿੰਘ ਭਿੰਡਰ, ਸਵਿੰਦਰ ਕੌਰ ਧੰਜੂ ਪ੍ਰਧਾਨ ਨਗਰ ਪੰਚਾਇਤ ਦੇਵੀਗੜ੍ਹ, ਲਖਵੀਰ ਸਿੰਘ ਕਪੂਰੀ ਮੀਤ ਪ੍ਰਧਾਨ, ਬਾਬਾ ਰਾਮ ਦੱਤ ਗਿਰ ਟਿਊਕਰ ਵਾਲੇ, ਹਰਦੇਵ ਸਿੰਘ ਘੜਾਮ ਪ੍ਰਧਾਨ, ਗੁਰਵਿੰਦਰ ਸਿੰਘ ਚੌਕੀ ਇੰਚਾਰਜ ਰੋਹੜ, ਸਿਮਰਜੀਤ ਸਿੰਘ ਸੋਹਲ ਪ੍ਰਧਾਨ, ਗੁਰਜੀਤ ਸਿੰਘ ਨਿਜ਼ਾਮਪੁਰ ਸਰਪੰਚ ਆਦਿ ਤੋਂ ਇਲਾਵਾ ਇਲਾਕਾ ਵਾਸੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰ ਮੌਜੂਦ ਸਨ। ਇਸ ਮੌਕੇ ਥਾਣਾ ਮੁਖੀ ਜੁਲਕਾਂ ਇੰਸ. ਗੁਰਪ੍ਰੀਤ ਸਿੰਘ ਭਿੰਡਰ ਵੱਲੋਂ ਆਏ ਮਹਿਮਾਨਾਂ ਨੂੰ ਸਿਰੋਪੇ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਅਤੁੱਟ ਲੰਗਰ ਵਰਤਾਇਆ ਗਿਆ ਅਤੇ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਗਈ।