ਬਾਬਾ ਸਾਹਿਬ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ
05:46 AM Apr 11, 2025 IST
ਸੰਗਰੂਰ: ਸਥਾਨਕ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਅੰਬੇਡਕਰ ਨਗਰ ਵਿਖੇ ਸਮਾਜ ਸੁਧਾਰ ਸਭਾ ਵੱਲੋਂ ਮਹਾਤਮਾ ਜੋਤੀ ਰਾਓ ਫੂਲੇ, ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਮੌਕੇ ਦਰਸ਼ਨ ਸਿੰਘ ਬਾਜਵਾ ਸੰਪਾਦਕ ਅੰਬੇਡਕਰੀ ਦੀਪ, ਸੰਤ ਬਾਬਾ ਰਾਜਵਰਿੰਦਰ ਸਿੰਘ ਟਿੱਬੇ ਵਾਲੇ ਅਤੇ ਚਮਨ ਲਾਲ ਚਣਕੋਆ ਉੱਘੇ ਲੇਖਕ ਨੇ ਤਿੰਨਾਂ ਵਿਸ਼ਿਆਂ 'ਤੇ ਵਿਸਥਾਰ ਪੂਰਵਕ ਆਪਣੇ ਵਿਚਾਰ ਸਾਂਝੇ ਕੀਤੇ। ਬੁਲਾਰਿਆਂ ਨੇ ਸਮਾਜ ਵਿੱਚ ਬ੍ਰਾਹਮਣਵਾਦੀ ਸੋਚ ਦੀਆਂ ਕੁਰੀਤੀਆਂ ਨੂੰ ਸੁਧਾਰਨ ਲਈ ਜਾਗਰੂਕ ਕਰਕੇ ਇਕੱਠੇ ਹੋਣ ਲਈ ਪ੍ਰੇਰਿਆ। ਇਸ ਮੌਕੇ ਪਿੰਡ ਫਤਿਹਗੜ੍ਹ ਛੰਨਾ ਦੇ ਸਕੂਲੀ ਬੱਚਿਆਂ ਵੱਲੋਂ ਕੋਰੀਓਗ੍ਰਾਫੀਆਂ ਕੀਤੀਆਂ ਗਈਆਂ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੁਲਾਰਿਆਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। -ਪੱਤਰ ਪ੍ਰੇਰਕ
Advertisement
Advertisement
Advertisement