ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਬਾ ਸ੍ਰੀ ਚੰਦ ਦੇ ਜਨਮ ਦਿਹਾੜੇ ਮੌਕੇ ਸਮਾਗਮ

10:40 AM Sep 13, 2024 IST
ਮੰਤਰੀ ਹਰਜੋਤ ਬੈਂਸ ਦਾ ਸਨਮਾਨ ਕਰਦੇ ਹੋਏ ਬਾਬਾ ਸੁੱਚਾ ਸਿੰਘ।

ਪੱਤਰ ਪ੍ਰੇਰਕ
ਕੀਰਤਪੁਰ ਸਾਹਿਬ, 12 ਸਤੰਬਰ
ਗੁਰੂ ਨਾਨਕ ਦੇਵ ਦੇ ਵੱਡੇ ਪੁੱਤਰ ਬਾਬਾ ਸ੍ਰੀ ਚੰਦ ਦੇ ਜਨਮ ਦਿਹਾੜੇ ਮੌਕੇ ਅੱਜ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਬਾਬਾ ਸ੍ਰੀ ਚੰਦ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਵਿੱਚ ਵੱਡੀ ਗਿਣਤੀ ਸੰਗਤ ਤੋਂ ਇਲਾਵਾ ਕੈਬਨਿਟ ਮੰਤਰੀ ਐਡਵੋਕੇਟ ਹਰਜੋਤ ਸਿੰਘ ਬੈਂਸ ਵੀ ਪੁੱਜੇ। ਇਸ ਮੌਕੇ ਸਭ ਤੋਂ ਪਹਿਲਾਂ ਲੜੀਵਾਰ ਚੱਲੇ ਆ ਰਹੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ। ਇਸ ਮੌਕੇ ਬਾਬਾ ਸੁੱਚਾ ਸਿੰਘ ਅਤੇ ਬਾਬਾ ਸਤਨਾਮ ਸਿੰਘ ਦੀ ਅਗਵਾਈ ਹੇਠ ਲੰਗਰ ਲਾਏ ਗਏ। ਇਸ ਮੌਕੇ ਮੰਤਰੀ ਸ੍ਰੀ ਬੈਂਸ ਕਿਹਾ ਕਿ ਗੁਰੂ ਨਗਰੀ ਕੀਰਤਪੁਰ ਸਾਹਿਬ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਕਮਿੱਕਰ ਸਿੰਘ ਡਾਢੀ ਚੇਅਰਮੈਨ, ਤਰਲੋਚਨ ਸਿੰਘ ਲੋਚੀ ਪ੍ਰਧਾਨ ਟਰੱਕ ਯੂਨੀਅਨ, ਗੁਰਪ੍ਰੀਤ ਸਿੰਘ ਅਰੋੜਾ ਵਾਈਸ ਪ੍ਰਧਾਨ ਟਰੇਡ ਵਿੰਗ ਜਿਲ੍ਹਾ ਰੂਪਨਗਰ, ਕੁਲਵੰਤ ਸਿੰਘ ਬਲਾਕ ਪ੍ਰਧਾਨ, ਪ੍ਰਕਾਸ਼ ਕੋਰ ਸੀਨੀਅਰ ਆਗੂ ਮਹਿਲਾ ਵਿੰਗ, ਗਗਨ ਭਾਰਜ, ਗਫੂਰ ਮੁਹੰਮਦ ਤੇ ਹੋਰ ਪਤਵੰਤੇ ਹਾਜ਼ਰ ਸਨ।

Advertisement

Advertisement