ਬਾਰ੍ਹਵੀਂ ’ਚ ਅੱਵਲ ਵਿਦਿਆਰਥੀਆਂ ਨੂੰ ਇਨਾਮ ਵੰਡੇ
ਪਵਨ ਕੁਮਾਰ ਵਰਮਾ
ਧੂਰੀ, 21 ਮਈ
ਦੇਸ਼ ਭਗਤ ਕਾਲਜੀਏਟ ਸਕੂਲ ਬਰੜਵਾਲ ਦੇ ਬਾਰ੍ਹਵੀਂ ਜਮਾਤ ਦੇ ਨਤੀਜੇ ’ਚ ਅੱਵਲ ਆਏ ਵਿਦਿਆਰਥੀਆਂ ਦਾ ਕਾਲਜ ਪ੍ਰਿੰਸੀਪਲ ਡਾ. ਬਲਬੀਰ ਸਿੰਘ ਵੱਲੋਂ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਨੇ ਦੱਸਿਆ ਕਿ ਆਰਟਸ ਵਿੱਚੋਂ ਸ਼ਬਨਮ ਬੇਗਮ ਨੇ ਪਹਿਲਾ, ਰਮਨਪ੍ਰੀਤ ਕੌਰ ਨੇ ਦੂਸਰਾ ਅਤੇ ਰਵੀ ਖਾਤੁਨ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਹੀ ਤਰ੍ਹਾਂ ਕਾਮਰਸ ਵਿੱਚੋਂ ਜਸਪ੍ਰੀਤ ਕੌਰ ਨੇ ਪਹਿਲਾ, ਸਿਮਰਜੀਤ ਕੌਰ ਨੇ ਦੂਸਰਾ ਅਤੇ ਵੈਨਿਤਾ ਰਾਣੀ ਨੇ ਤੀਸਰਾ ਸਥਾਨ ਹਾਸਲ ਕੀਤਾ। ਸਾਇੰਸ ਵਿੱਚੋਂ ਨਵਦੀਪ ਕੌਰ ਨੇ ਪਹਿਲਾ, ਹਰਨੀਤ ਕੌਰ ਨੇ ਦੂਸਰਾ ਅਤੇ ਅਸਪਿੰਦਰ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਕਾਲਜ ਟਰੱਸਟ ਦੇ ਸਕੱਤਰ ਬਲਵੰਤ ਸਿੰਘ ਮੀਮਸਾ ਨੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦੀ ਸਨਮਾਨ ਚਿੰਨ੍ਹ ਦੇ ਕੇ ਹੌਸਲਾ-ਅਫਜ਼ਾਈ ਕੀਤੀ ਤੇ ਚੰਗੇ ਭਵਿੱਖ ਲਈ ਕਾਮਨਾ ਕੀਤੀ। ਪ੍ਰਿੰਸੀਪਲ ਨੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲੈ ਕੇ ਆਉਣ ਲਈ ਵਧਾਈ ਦਿੱਤੀ ਤੇ ਹੋਰ ਮਿਹਨਤ ਨਾਲ ਪੜ੍ਹਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਅੰਮ੍ਰਿਤ ਸਿੰਘ ਮਡਾਹਰ, ਪ੍ਰੋਫੈਸਰ ਮਨਪ੍ਰੀਤ ਸਿੰਘ, ਪ੍ਰੋਫੈਸਰ ਅੰਜੁਮ ਖਾਨ ਤੇ ਸਕੂਲ ਦਾ ਸਟਾਫ਼ ਹਾਜ਼ਰ ਸੀ।