ਬਾਲ ਵਿਕਾਸ ਪ੍ਰਾਜੈਕਟ ਦਫ਼ਤਰ ’ਚ ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ
06:19 AM Jan 14, 2025 IST
ਗੁਰਦੀਪ ਸਿੰਘ ਲਾਲੀ
ਸੰਗਰੂਰ, 13 ਜਨਵਰੀ
ਬਾਲ ਵਿਕਾਸ ਪ੍ਰਾਜੈਕਟ ਦਫ਼ਤਰ ਦੇ ਸਰਕਲ ਸੰਗਰੂਰ-2 ਵਲੋਂ ਸ਼ਹਿਰ ਦੇ ਵਾਰਡ ਨੰਬਰ 5 ਵਿੱਚ ਸੀਡੀਪੀਓ ਮਿਸ ਸਾਰੂ ਰਾਣਾ ਦੀ ਅਗਵਾਈ ਹੇਠ ਧੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਨਵਜੰਮੀਆਂ ਬੱਚੀਆਂ ਅਤੇ ਮਾਵਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਧੀਆਂ ਨੂੰ ਪੜ੍ਹਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਰਕਲ ਸੁਪਰਵਾਈਜ਼ਰ ਕੁਲਜੀਤ ਕੌਰ ਵੀ ਮੌਜੂਦ ਸਨ।
ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨੇ ਲੋਕਾਂ ਨੂੰ ਧੀਆਂ ਨੂੰ ਸਿੱਖਿਅਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਸੀਨੀਅਰ ਸਹਾਇਕ ਮੈਡਮ ਦਰਸ਼ਨ ਕੌਰ, ਸੁਪਰਵਾਈਜ਼ਰ ਕੁਲਜੀਤ ਕੌਰ, ਨਿਰਮਲ ਤੂਰ, ਸਰਬਜੀਤ ਕੌਰ, ਜਤਿੰਦਰ ਕੌਰ, ਵੀਨਾ ਰਾਣੀ, ਕੁਲਦੀਪ ਕੌਰ, ਸਰਬਜੀਤ ਕੌਰ, ਕੋਆਰਡੀਨੇਟਰ ਹਰਪ੍ਰੀਤ ਕੌਰ, ਸਮੂਹ ਆਂਗਣਵਾੜੀ ਵਰਕਰ ਤੇ ਹੈਲਪਰ ਵੀ ਮੌਜੂਦ ਸਨ।
Advertisement
Advertisement