ਬਾਲ ਵਿੱਦਿਆ ਸਕੂਲ ਦਾ ਨਤੀਜਾ ਸ਼ਾਨਦਾਰ
05:13 AM Apr 11, 2025 IST
ਧਾਰੀਵਾਲ: ਬਾਲ ਵਿੱਦਿਆ ਮਾਡਰਨ ਹਾਈ ਸਕੂਲ ਧਾਰੀਵਾਲ ਦਾ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਸਬੰਧੀ ਸਕੂਲ ਪ੍ਰਿੰਸੀਪਲ ਰੁਪਿੰਦਰ ਕੌਰ ਕਾਹਲੋਂ ਨੇ ਦੱਸਿਆ ਕਿ ਇਸ ਸਾਲ ਅੱਠਵੀਂ ਦੀ ਬੋਰਡ ਪ੍ਰੀਖਿਆ ਵਿੱਚ ਉਨ੍ਹਾਂ ਦੇ ਸਕੂਲ ਦੇ 22 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਅਤੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ। ਇਨ੍ਹਾਂ ਵਿੱਚੋਂ ਵਿਦਿਆਰਥਣ ਜਾਨਣੀ ਮਹਾਜਨ ਨੇ 600 ਵਿੱਚੋਂ 570 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਦਕਿ ਸਪਰੀਤ ਕੌਰ ਤੇ ਸਰਨਪ੍ਰੀਤ ਕੌਰ (ਦੋਵਾਂ) ਨੇ 557 ਅੰਕ ਪ੍ਰਾਪਤ ਕਰਕੇ ਦੂਜਹ ਸਥਾਨ ਅਤੇ ਮੀਕਲ ਨੇ 552 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਸਕੂਲ ਪ੍ਰਿੰਸੀਪਲ ਰੁਪਿੰਦਰ ਕੌਰ ਕਾਹਲੋਂ ਨੇ ਇਸ ਸ਼ਾਨਦਾਰ ਨਤੀਜੇ ’ਤੇ ਵਿਦਿਆਰਥੀਆਂ ਅਤੇ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ
Advertisement
Advertisement