ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਲ ਸੁਰੱਖਿਆ ਕਮਿਸ਼ਨ ਦੇ ਮੈਂਬਰਾਂ ਵੱਲੋਂ ਬਾਲ ਗੋਪਾਲ ਧਾਮ ਦਾ ਨਿਰੀਖਣ

05:09 AM Dec 12, 2024 IST
ਬਾਲ ਗੋਪਾਲ ਧਾਮ ਦਾ ਨਿਰੀਖਣ ਕਰਦੇ ਹੋਏ ਬਾਲ ਸੁਰੱਖਿਆ ਕਮਿਸ਼ਨ ਦੇ ਮੈਂਬਰ।

ਸਿਰਸਾ: ਹਰਿਆਣਾ ਰਾਜ ਬਾਲ ਸੁਰੱਖਿਆ ਕਮਿਸ਼ਨ ਦੇ ਮੈਂਬਰ ਅਨਿਲ ਲਾਠਰ ਅਤੇ ਸ਼ਿਆਮ ਸ਼ੁਕਲਾ ਨੇ ਸਥਾਨਕ ਭਾਈ ਘਨ੍ਹੱਈਆ ਮਾਨਵ ਸੇਵਾ ਟਰੱਸਟ ਦੁਆਰਾ ਚਲਾਏ ਜਾ ਰਹੇ ਬਾਲ ਗੋਪਾਲ ਧਾਮ ਦਾ ਨਿਰੀਖਣ ਕੀਤਾ। ਨਿਰੀਖਣ ਦੌਰਾਨ ਉਨ੍ਹਾਂ ਆਸ਼ਰਮ ਵੱਲੋਂ ਬੱਚਿਆਂ ਦੀ ਦੇਖਭਾਲ, ਖਾਣ-ਪੀਣ ਦੇ ਪ੍ਰਬੰਧ, ਸਿੱਖਿਆ ਅਤੇ ਸਿਹਤ ਸਬੰਧੀ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਰਿਕਾਰਡ ਦੀ ਜਾਂਚ ਕੀਤੀ। ਉਨ੍ਹਾਂ ਬਾਲ ਗੋਪਾਲ ਧਾਮ ਵਿੱਚ ਰਹਿ ਰਹੇ ਬੱਚਿਆਂ ਨਾਲ ਵੀ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੁਝਾਅ ਬਾਕਸ, ਬੱਚਿਆਂ ਨਾਲ ਸਬੰਧਤ ਦਸਤਾਵੇਜ਼ਾਂ ਅਤੇ ਮੈਡੀਕਲ ਰਿਕਾਰਡ ਦੀ ਵੀ ਜਾਂਚ ਕੀਤੀ। ਉਨ੍ਹਾਂ ਡਾਇਰੈਕਟਰ ਨੂੰ ਨਿਰਦੇਸ਼ ਦਿੱਤੇ ਕਿ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਬਾਲ ਸੰਭਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਦਾ ਨਿਯਮਤ ਮੈਡੀਕਲ ਚੈਕਅੱਪ ਕਰਵਾਇਆ ਜਾਵੇ। ਇਸ ਦੇ ਨਾਲ ਹੀ ਬੱਚਿਆਂ ਨੂੰ ਮੁੜ ਵਸੇਬਾ ਅਤੇ ਕਿੱਤਾਮੁਖੀ ਸਿਖਲਾਈ ਵੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਨਿਰੀਖਣ ਦੌਰਾਨ ਬੱਚਿਆਂ ਦੇ ਖੇਡ ਮੈਦਾਨ, ਰਸੋਈ, ਟਾਇਲਟ, ਸੀਸੀਟੀਵੀ ਕੈਮਰੇ ਆਦਿ ਸਹੂਲਤਾਂ ਦਾ ਵੀ ਨਿਰੀਖਣ ਕੀਤਾ ਗਿਆ। ਇਸ ਮੌਕੇ ਬਾਲ ਭਲਾਈ ਕਮੇਟੀ ਦੀ ਚੇਅਰਪਰਸਨ ਅਨੀਤਾ ਵਰਮਾ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਗੁਰਪ੍ਰੀਤ ਕੌਰ, ਸੁਰੱਖਿਆ ਅਫ਼ਸਰ ਡਾ. ਅੰਜਨਾ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement