ਬਾਵਾ ਨੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
04:38 AM Apr 07, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਮਹਿਲ ਕਲਾਂ, 6 ਅਪਰੈਲ
ਮਹਿਲ ਕਲਾਂ ਮਾਰਕੀਟ ਕਮੇਟੀ ਵਿੱਚ ਬਤੌਰ ਚੇਅਰਮੈਨ ਸਰਪੰਚ ਸੁਖਵਿੰਦਰ ਦਾਸ ਬਾਵਾ ਦੀ ਤਾਜਪੋਸ਼ੀ ਹੋਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕਰਤਾਰ ਸਿੰਘ ਸੰਧਵਾ ਪਹੁੰਚੇ। ਉਨ੍ਹਾਂ ਨਾਲ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਭਦੌੜ ਲਾਭ ਸਿੰਘ ਉੱਗੋਕੇ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਹਲਕਾ ਕੋ-ਆਰਡੀਨੇਟਰ ਤਰਸੇਮ ਸਿੰਘ ਕਾਹਨੇਕੇ, ਐੱਸਡੀਐੱਮ ਹਰਕੰਵਲਜੀਤ ਸਿੰਘ ਅਤੇ ਪਾਰਟੀ ਲੀਡਰਸ਼ਿਪ ਹਾਜ਼ਰ ਰਹੀ। ਇਸ ਮੌਕੇ ਸਪੀਕਰ ਸ੍ਰੀ ਸੰਧਵਾਂ ਨੇ ਚੇਅਰਮੈਨ ਬਾਵਾ ਨੂੰ ਮੁਬਾਰਕਬਾਦ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣ।
Advertisement
Advertisement