ਬਿਜਲੀ ਕਾਮਿਆਂ ਵੱਲੋਂ ਡੱਲੇਵਾਲ ਦੇ ਮਰਨ ਦੀ ਹਮਾਇਤ
05:23 AM Dec 19, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 18 ਦਸੰਬਰ
ਬਿਜਲੀ ਕਾਮਿਆਂ ਦੀ ਜਥੇਬੰਦੀ ‘ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ’ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦੇ ਮਰਨ ਵਰਤ ਦੀ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਕਿ ਹਰਿਆਣਾ ਤੇ ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਜਥੇਬੰਦੀ ਦੀ ਬੈਠਕ ਦੀ ਪ੍ਰਧਾਨਗੀ ਰਤਨ ਸਿੰਘ ਮਜਾਰੀ ਨੇ ਕੀਤੀ ਜਿਸ ਵਿੱਚ ਸਰਬਜੀਤ ਸਿੰਘ ਭਾਣਾ, ਕੁਲਵਿੰਦਰ ਸਿੰਘ, ਬਰਜਿੰਦਰ ਸ਼ਰਮਾ, ਹਰੀ ਕ੍ਰਿਸ਼ਨ, ਜਸਵਿੰਦਰ ਸਿੰਘ, ਲਖਵੰਤ ਸਿੰਘ ਦਿਓਲ ਅਤੇ ਲਖਵਿੰਦਰ ਸਿੰਘ ਆਹੁਦੇਦਾਰ ਸ਼ਾਮਲ ਹੋਏ। ਬੈਠਕ ਦੌਰਾਨ ਮਤਾ ਪਾਸ ਕੀਤਾ ਗਿਆ ਕਿ ਡੱਲੇਵਾਲ ਦਾ ਮਰਨ ਵਰਤ ਅੱਜ 23ਵੇਂ ਦਿਨ ਵਿੱਚ ਪੁੱਜ ਗਿਆ ਪਰ ਅਫਸੋਸ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਕੋਈ ਤਵੱਜੋ ਨਹੀਂ ਦਿੱਤੀ ਜਾ ਰਹੀ। ਇਹ ਸਰਕਾਰਾਂ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀਆਂ ਹਨ। ਅੱਜ ਦੀ ਮੀਟਿੰਗ ਵਿੱਚ ਕਿਸਾਨਾਂ ਦੇ ਘੋਲ ਦੀ ਹਮਾਇਤ ਕਰਦਿਆਂ ਘੋਲ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ।
Advertisement
Advertisement
Advertisement