ਬਿਜਲੀ ਕਾਮਿਆ ਵੱਲੋਂ ਗੇਟ ਰੈਲੀ
05:23 AM Jul 04, 2025 IST
ਮੋਰਿੰਡਾ: ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਵੱਲੋਂ ਜਥੇਬੰਦੀਆਂ ਨਾਲ ਹੋਏ ਸਮਝੌਤਿਆਂ ਨੂੰ ਲਾਗੂ ਨਾ ਕਰਨ ਦੇ ਵਿਰੋਧ ਵਿੱਚ ਜੁਆਇੰਟ ਫੋਰਮ, ਏਕਤਾ ਮੰਚ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਪੰਜਾਬ ਦੇ ਸਾਂਝੇ ਫੈਸਲੇ ਦੇ ਤਹਿਤ ਸਬ ਡਿਵੀਜ਼ਨ ਦਫ਼ਤਰ ਮੋਰਿੰਡਾ ਦੇ ਗੇਟ ਅੱਗੇ ਰੋਸ ਰੈਲੀ ਕੀਤੀ ਗਈ। ਇਸ ਮੌਕੇ 9 ਜੁਲਾਈ ਨੂੰ ਕੀਤੀ ਜਾਣ ਵਾਲੀ ਦੇਸ਼ਿਵਆਪੀ ਹੜਤਾਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਸੁਖਵਿੰਦਰ ਸਿੰਘ ਦੁੱਮਣਾ ਮੈਂਬਰ ਜੁਆਇੰਟ ਫੋਰਮ ਪੰਜਾਬ ਨੇ ਚਿਤਾਵਨੀ ਦਿੱਤੀ ਕਿ ਜੇ ਪਾਵਰਕੌਮ ਮੈਨੇਜਮੈਂਟ ਵੱਲੋਂ ਮੁਲਾਜ਼ਮ ਮਸਲਿਆਂ ਦਾ ਹੱਲ ਨਾ ਕੀਤਾ ਗਿਆ ਤਾਂ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।-ਪੱਤਰ ਪ੍ਰੇਰਕ
Advertisement
Advertisement
Advertisement