ਬਿਜਲੀ ਸਪਲਾਈ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ
ਪੱਤਰ ਪ੍ਰੇਰਕ
ਪਠਾਨਕੋਟ, 7 ਮਈ
ਸੁਜਾਨਪੁਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਜ ਸਵੇਰ ਤੋਂ ਹੀ ਬਿਜਲੀ ਬੰਦ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸਵੇਰੇ 9 ਵਜੇ ਬਿਜਲੀ ਬੰਦ ਹੋ ਗਈ ਅਤੇ ਸ਼ਾਮ 4 ਵਜੇ ਤੱਕ ਬਿਜਲੀ ਬਹਾਲ ਹੋ ਗਈ। ਲੋਕਾਂ ਅਨੁਸਾਰ ਗਰਮੀਆਂ ਦਾ ਮੌਸਮ ਅਜੇ ਪੂਰੀ ਤਰ੍ਹਾਂ ਸ਼ੁਰੂ ਨਹੀਂ ਹੋਇਆ ਹੈ ਪਰ ਬਿਜਲੀ ਦੇ ਲੰਬੇ ਕੱਟ ਪਹਿਲਾਂ ਹੀ ਸ਼ੁਰੂ ਹੋ ਗਏ ਹਨ। ਜਿਸ ਕਾਰਨ ਉਨ੍ਹਾਂ ਨੂੰ ਆਪਣੇ ਰੋਜ਼ਾਨਾ ਦੇ ਕੰਮ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਿੰਸੀਪਲ ਤ੍ਰਿਭੁਵਨ ਸਿੰਘ, ਪਵਨ ਮਹਾਜਨ, ਪ੍ਰਸ਼ੋਤਮ ਮਹਾਜਨ, ਰਾਕੇਸ਼ ਕੁਮਾਰ, ਵਿਨੋਦ ਮਹਾਜਨ, ਮੋਹਨ ਲਾਲ ਡੋਗਰਾ ਨੇ ਦੱਸਿਆ ਕਿ ਸੋਮਵਾਰ ਰਾਤ ਨੂੰ ਵੀ ਰਾਤ 8 ਵਜੇ ਤੋਂ 9 ਵਜੇ ਤੱਕ ਬਿਜਲੀ ਬੰਦ ਰਹੀ, ਜਿਸ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਅੱਜ ਵੀ ਸਵੇਰੇ 9 ਵਜੇ ਬਿਜਲੀ ਸਪਲਾਈ ਕੱਟ ਦਿੱਤੀ ਗਈ ਜੋ ਅਜੇ ਤੱਕ ਸ਼ੁਰੂ ਨਹੀਂ ਹੋਈ। ਉਨ੍ਹਾਂ ਕਿਹਾ ਕਿ ਬਿਜਲੀ ਕੱਟ ਕਾਰਨ ਲੋਕਾਂ ਨੂੰ ਪੀਣ ਵਾਲਾ ਪਾਣੀ ਨਹੀਂ ਮਿਲ ਰਿਹਾ। ਰੋਜ਼ਾਨਾ ਕੰਮ ਪ੍ਰਭਾਵਿਤ ਹੋਇਆ ਹੈ, ਉਨ੍ਹਾਂ ਵਿਭਾਗ ਤੋਂ ਮੰਗ ਕੀਤੀ ਹੈ ਕਿ ਬਿਜਲੀ ਕੱਟ ਲਗਾਉਣ ਤੋਂ ਪਹਿਲਾਂ ਲੋਕਾਂ ਨੂੰ ਇਸ ਬਾਰੇ ਪਹਿਲਾਂ ਹੀ ਸੂਚਿਤ ਕੀਤਾ ਜਾਵੇ। ਇਸ ਸਬੰਧੀ ਜਦ ਪਾਵਰਕੌਮ ਸੁਜਾਨਪੁਰ ਸਬ-ਡਵੀਜ਼ਨ ਦੇ ਐਸਡੀਓ ਅਸ਼ੋਕ ਕੁਮਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸਰਨਾ ਵਿੱਚ 66 ਕੇਵੀ ਮੀਟਰ ਬਾਕਸ ਵਿੱਚ ਨੁਕਸ ਪੈਣ ਕਾਰਨ ਬਿਜਲੀ ਸਪਲਾਈ ਬੰਦ ਹੈ। ਜੋ ਕੇ ਸ਼ਾਮ 4:00 ਵਜੇ ਬਹਾਲ ਹੋ ਗਈ।