ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਜਲੀ ਸੰਕਟ: ਬਣਾਂਵਾਲਾ ਤਾਪਘਰ ਦਾ ਇੱਕ ਯੂਨਿਟ ਹੋਇਆ ਬੰਦ

04:18 AM Jun 15, 2025 IST
featuredImage featuredImage

ਜੋਗਿੰਦਰ ਸਿੰਘ ਮਾਨ
ਮਾਨਸਾ, 14 ਜੂਨ
ਪੰਜਾਬ ਵਿੱਚ ਗਰਮੀ ਦੇ ਕਹਿਰ ਦੌਰਾਨ ਬਣਾਂਵਾਲਾ ਤਾਪਘਰ ਦਾ ਇੱਕ ਯੂਨਿਟ ਕਿਸੇ ਤਕਨੀਕੀ ਨੁਕਸ ਕਾਰਨ ਬੰਦ ਹੋ ਗਿਆ ਹੈ, ਜਿਸ ਕਰਕੇ ਪੰਜਾਬ ਨੂੰ ਇਸ ਥਰਮਲ ਪਲਾਂਟ ਤੋਂ ਮਿਲਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ। ਇਹ ਤਾਪਘਰ ਪੰਜਾਬ ਲਈ ਸਭ ਤੋਂ ਜ਼ਿਆਦਾ ਬਿਜਲੀ ਦੀ ਪੈਦਾਵਾਰ ਕਰ ਰਿਹਾ ਹੈ ਅਤੇ ਇਸ ਦੇ ਯੂਨਿਟ ਨੰਬਰ-1 ਦੇ ਬੰਦ ਹੋਣ ਨਾਲ ਲਗਪਗ 600 ਮੈਗਾਵਾਟ ਬਿਜਲੀ ਸਪਲਾਈ ਘਟ ਗਈ ਹੈ। ਅੱਜ ਤਾਪਘਰ ਵੱਲੋਂ ਯੂਨਿਟ ਨੰਬਰ-2 ਅਤੇ 3 ਤੋਂ 1261 ਮੈਗਾਵਾਟ ਬਿਜਲੀ ਪੈਦਾ ਕੀਤੀ ਜਾ ਰਹੀ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲਾ ਵਿੱਚ ਵੇਦਾਂਤਾ ਪਾਵਰ ਵੱਲੋਂ ਲਾਇਆ ਗਿਆ ਇਹ ਤਾਪਘਰ 1980 ਮੈਗਾਵਾਟ ਦੀ ਸਮਰੱਥਾ ਰੱਖਦਾ ਹੈ। ਤਾਪਘਰ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਤਕਨੀਕੀ ਨੁਕਸ ਕਾਰਨ ਬੰਦ ਹੋਏ ਯੂਨਿਟ-1 ਦੀ ਤੁਰੰਤ ਮੁਰੰਮਤ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅੱਧੀ ਰਾਤ ਤੋਂ ਬਾਅਦ ਜਾਂ ਭਲਕ ਤੱਕ ਇਹ ਠੀਕ ਹੋ ਜਾਵੇਗਾ। ਤਲਵੰਡੀ ਸਾਬੋ ਤਾਪਘਰ ਦੇ ਪ੍ਰਬੰਧਕਾਂ ਤੋਂ ਪਤਾ ਲੱਗਿਆ ਹੈ ਕਿ ਯੂਨਿਟ ਨੰਬਰ-1 ਕਿਸੇ ਮਾਮੂਲੀ ਤਕਨੀਕੀ ਨੁਕਸ ਕਾਰਨ ਬੰਦ ਹੋ ਗਿਆ ਹੈ, ਜਿਸ ਨੂੰ ਠੀਕ ਕਰਨ ਲਈ ਅੱਜ ਸਾਰਾ ਦਿਨ ਕੋਸ਼ਿਸ਼ਾਂ ਚੱਲਦੀਆਂ ਰਹੀਆਂ ਪਰ ਕਾਮਯਾਬੀ ਨਹੀਂ ਮਿਲੀ।

Advertisement

ਕਿਸੇ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ: ਬਿਜਲੀ ਮੰਤਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਬੇਸ਼ੱਕ ਪੰਜਾਬ ਵਿੱਚ ਕਾਫੀ ਗਰਮੀ ਹੋਣ ਕਾਰਨ ਬਿਜਲੀ ਦੀ ਰਿਕਾਰਡ ਮੰਗ ਚੱਲ ਰਹੀ ਹੈ, ਪਰ ਬਣਾਂਵਾਲਾ ਦਾ ਇੱਕ ਯੂਨਿਟ ਬੰਦ ਹੋਣ ਦਾ ਬਦਲਵਾਂ ਪ੍ਰਬੰਧ ਕਰ ਲਿਆ ਗਿਆ ਹੈ। ਝੋਨੇ ਦੀ ਲਵਾਈ ਸਮੇਤ ਘਰੇਲੂ ਬਿਜਲੀ ਅਤੇ ਸਨਅਤੀ ਖੇਤਰ ਲਈ ਬਿਜਲੀ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਨਾ ਹੀ ਭਵਿੱਖ ਵਿੱਚ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਰ ਖੇਤਰ ਲਈ ਨਿਰਵਿਘਨ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ।

Advertisement
Advertisement