ਬਿਨਾਂ ਮੁਆਵਜ਼ਾ ਜ਼ਮੀਨ ਐਕੁਆਇਰ ਕਰਨ ਦਾ ਵਿਰੋਧ
05:04 AM Jul 06, 2025 IST
ਸ਼ਾਹਕੋਟ: ਪੰਜਾਬ ਸਰਕਾਰ ਵੱਲੋਂ ਪਿੰਡ ਕੋਟਲੀ ਗਾਜਰਾਂ ਦੇ ਕਿਸਾਨਾਂ ਦੀ ਜ਼ਮੀਨ ’ਤੇ ਦਾਣਾ ਮੰਡੀ ਬਣਾਉਣ ਲਈ ਐਕੁਆਇਰ ਕੀਤੀ ਕਰੀਬ 35 ਏਕੜ ਤੋਂ ਵੱਧ ਜ਼ਮੀਨ ਦਾ ਕਬਜ਼ਾ ਲੈਣ ਲਈ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਦੇਖਦਿਆਂ ਅੱਜ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੀਟਿੰਗ ਕਰ ਕੇ ਇਸ ਨੂੰ ਸਰਕਾਰੀ ਧੱਕੇਸ਼ਾਹੀ ਦੱਸਦਿਆਂ ਇਸ ਦਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਲਵਿੰਦਰ ਸਿੰਘ ਜਾਣੀਆਂ, ਗੁਰਮੇਲ ਸਿੰਘ ਰੇੜ੍ਹਵਾਂ ਅਤੇ ਹਰਪ੍ਰੀਤ ਸਿੰਘ ਕੋਟਲੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤੇ ਬਿਨਾਂ ਹੀ ਕੋਟਲੀ ਗਾਜਰਾਂ ਦੇ ਦਰਜਨਾਂ ਕਿਸਾਨਾਂ ਦਾ ਉਜਾੜਾ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਵਾਂਗ ਸੂਬਾ ਸਰਕਾਰ ਵੀ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟਾਂ ਹਵਾਲੇ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਉਪਜਾਊ ਜ਼ਮੀਨ ’ਤੇ ਉਹ ਕਿਸੇ ਵੀ ਕੀਮਤ ’ਤੇ ਮੰਡੀ ਨਹੀ ਬਣਨ ਦੇਣਗੇ। -ਪੱਤਰ ਪ੍ਰੇਰਕ
Advertisement
Advertisement