ਬਿਨਾਂ ਹੈਲਮੇਟ ਵਾਲਿਆਂ ਦੇ 16 ਹਜ਼ਾਰ ਚਲਾਨ ਕੱਟੇ
05:13 AM May 24, 2025 IST
ਪੰਚਕੂਲਾ: ਪੰਚਕੂਲਾ ਟਰੈਫਿਕ ਪੁਲੀਸ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਇਸ ਸਾਲ 1 ਜਨਵਰੀ ਤੋਂ 22 ਮਈ ਤੱਕ, ਪੁਲਿਸ ਨੇ ਬਿਨਾਂ ਹੈਲਮੇਟ ਦੇ ਦੋਪਹੀਆ ਵਾਹਨ ਚਲਾਉਣ ਵਾਲਿਆਂ ਦੇ 16,487 ਚਲਾਨ ਕੱਟੇ ਹਨ। ਇਸ ਤੋਂ ਇਲਾਵਾ ਲਾਲ ਬੱਤੀ ਦੀ ਉਲੰਘਣਾ ਕਰਨ ਵਾਲਿਆਂ ਦੇ 276 ਚਲਾਨ ਕੱਟੇ ਗਏ ਹਨ। -ਪੱਤਰ ਪ੍ਰੇਰਕ
Advertisement
Advertisement
Advertisement